09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਾਵਾਰਸ ਲਾਸ਼ ਦਾ ਅੰਤਿਮ ਸਸਕਾਰ ਕਰਵਾਇਆ

ਅਜੀਤ ਡੈਸਕ 07-07-2026
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤੇਲੀਆਂ ਵਾਲੀ ਗਲੀ ਵਿਚੋਂ ਇਕ ਲਾਵਾਰਸ ਲਾਸ਼ ਮਿਲੀ। ਮੁਹੱਲਾ ਵਾਸੀਆਂ ਨੇ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ। ਥਾਣਾ ਸਿਟੀ ਪੁਲਿਸ ਦੇ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਮੌਕੇ ’ਤੇ ਪਹੁੰਚੇ। ਥਾਣਾ ਸਿਟੀ ਪੁਲਿਸ ਨੇ ਲਾਸ਼ ਨੂੰ ਚੁਕਵਾ ਕੇ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੌਰਚਰੀ ਵਿਚ 72 ਘੰਟੇ ਲਈ ਸ਼ਨਾਖ਼ਤ ਲਈ ਰਖਵਾ ਦਿੱਤਾ। ਪੁਲਿਸ ਨੇ ਉਸ ਦੇ ਵਾਰਸਾਂ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਉਕਤ ਲਾਸ਼ ਦੀ ਸ਼ਨਾਖ਼ਤ ਲਈ ਕੋਈ ਵਾਰਸ ਅੱਗੇ ਨਹੀਂ ਆਇਆ। ਪੁਲਿਸ ਨੇ 72 ਘੰਟੇ ਬਾਅਦ ਲਾਸ਼ ਦਾ ਪੋਸਟਮਾਰਟਮ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੋਂ ਕਰਵਾ ਦਿੱਤਾ ਅਤੇ ਲਾਸ਼ ਦਾ ਅੰਤਿਮ ਸਸਕਾਰ ਕਰਨ ਲਈ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਤੋਂ ਸਹਿਯੋਗ ਮੰਗਿਆ। ਸੁਸਾਇਟੀ ਦੇ ਮੈਂਬਰਾਂ ਨੇ ਲਾਵਾਰਸ ਲਾਸ਼ ਦਾ ਅੰਤਿਮ ਸਕਾਰ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਪੁਲਿਸ ਦੀ ਹਾਜ਼ਰੀ ਵਿਚ ਕਰਵਾ ਦਿੱਤਾ। ਇਸ ਮੌਕੇ ਸੁਸਾਇਟੀ ਪ੍ਰਧਾਨ ਦਵਿੰਦਰ ਗਾਂਧੀ, ਰਾਜੂ ਅਰੋੜਾ, ਪ੍ਰਦੀਪ ਮਿੱਤਲ, ਰਕੇਸ਼ ਚੁੱਘ, ਜਸਵਿੰਦਰ ਸਿੰਘ, ਸੁਰਜੀਤ ਕੁਮਾਰ, ਹੋਰ ਮੈਂਬਰਾਂ ਤੋਂ ਇਲਾਵਾ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਅਤੇ ਕਾਂਸਟੇਬਲ ਸੁਖਬੀਰ ਕੌਰ, ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਮਲੋਟ ਬਲੱਡ ਗਰੁੱਪ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਐੱਸ.ਆਈ.ਆਰ. ਪ੍ਰਕਿਰਿਆ ਅਧੀਨ ਸੌ ਫ਼ੀਸਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓਜ਼. ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।