09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਲੋਕਲ ਗੁਰਪੁਰਬ ਕਮੇਟੀ ਵਲੋਂ ਕੀਰਤਨ ਦਰਬਾਰ 11 ਜੁਲਾਈ ਨੂੰ ਹੋਵੇਗਾ-ਬਲਜੀਤ ਸਿੰਘ ਵਿੱਕੀ

ਅਜੀਤ ਡੈਸਕ 07-07-2026
ਮੋਗਾ, 6 ਜੁਲਾਈ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ ਨੇ ਚਲਾਈ। ਬਲਜੀਤ ਸਿੰਘ ਵਿੱਕੀ, ਬਲਦੇਵ ਸਿੰਘ ਛਾਬੜਾ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਅਤੇ ਸਤਨਾਮ ਸਿੰਘ ਬੀ.ਏ. ਨੇ ਦੱਸਿਆ ਕਿ ਪੰਚਮ ਪਾਤਿਸਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਅਤੇ ਛੇਵੇਂ ਪਾਤਿਸਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਰਤਨ ਦਰਬਾਰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਮਿਤੀ : 11 ਜੁਲਾਈ ਸਨਿੱਚਰਵਾਰ ਨੂੰ ਸ਼ਾਮ ਰਹਿਰਾਸ ਸਾਹਿਬ ਉਪਰੰਤ ਰਾਤ 10 ਵਜੇ ਤੱਕ ਸਜਾਏ ਜਾਣਗੇ। ਇਸ ਮੌਕੇ ਲੋਕਲ ਗੁਰਪੁਰਬ ਕਮੇਟੀ (ਬੀਬੀਆਂ ਦਾ ਜਥਾ), ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦਾ ਜਥਾ ਤੋਂ ਇਲਾਵਾ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕੀਰਤਨੀਏ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਮੀਟਿੰਗ ਵਿਚ ਗੁਰਮੇਜਰ ਸਿੰਘ ਵਿੱਤ ਸਕੱਤਰ, ਹਰਵਿੰਦਰ ਸਿੰਘ ਨੈਸਲੇ, ਸਤਨਾਮ ਸਿੰਘ ਚਾਵਲਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਅਮਰਜੀਤ ਸਿੰਘ ਬਾਵਾ, ਜਗਸੀਰ ਸਿੰਘ ਮਾਨ, ਦਰਸ਼ਨ ਸਿੰਘ ਅਰੋੜਾ, ਭਾਈ ਸੁੱਖਾ ਸਿੰਘ ਰੌਲੀ, ਦਰਸ਼ਨ ਲਾਲ ਗਰੋਵਰ, ਹਰਦੀਪ ਸਿੰਘ ਫ਼ੌਜੀ, ਭਾਈ ਚਰਨ ਸਿੰਘ ਹੈੱਡ ਗ੍ਰੰਥੀ, ਸਵਰਨ ਸਿੰਘ ਕੋਕਰੀ, ਮਹਿੰਦਰ ਜੀਤ ਸਿੰਘ, ਸਿਮਰ ਸਿੰਘ, ਜਗਸੀਰ ਸਿੰਘ ਭੋਲਾ, ਮਹਿੰਦਰਜੀਤ ਸਿੰਘ, ਬਲਵਿੰਦਰ ਸਿੰਘ ਦੌਲਤਪੁਰਾ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਪ੍ਰਵੀਨ ਗਰਗ ਨੇ ਸੋਸ਼ਲ ਵੈਲਫੇਅਰ ਕਲੱਬ ਦੀ ਚੈਰੀਟੇਬਲ ਡਿਸਪੈਂਸਰੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮੋਗਾ-2 ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।