07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਰਾਟੇ ਖੇਡ ’ਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਵਾਲੇ ਖਿਡਾਰੀਆਂ ਦਾ ਸਨਮਾਨ

ਅਜੀਤ ਡੈਸਕ 16-07-2026
ਬੁਢਲਾਡਾ, 15 ਜੁਲਾਈ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੀ ਪ੍ਰਬੰਧਕ ਕਮੇਟੀ ਵਲੋਂ ਕਰਾਟੇ ਖੇਡ ’ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਰਾਜਨ ਖੁਰਾਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਯੂਥ ਐਂਡ ਰੂਰਲ ਸਪੋਰਟਸ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਬੇਹਰ ਸਾਹਿਬ ਪਟਿਆਲਾ ਵਿਖੇ ਕਰਵਾਏ ਰਾਸ਼ਟਰੀ ਕਰਾਟੇ ਮੁਕਾਬਲਿਆਂ ’ਚ ਦੇਸ਼ ਭਰ ਦੇ ਖਿਡਾਰੀਆਂ ਨੂੰ ਮਾਤ ਦਿੰਦਿਆਂ ਚੰਨਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਾਹਿਬਜੋਤ ਸਿੰਘ ਨੇ ਇੰਡੋ-ਨੇਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2026 ’ਚ ਅੰਤਰਰਾਸ਼ਟਰੀ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਸੀ, ਦਾ ਸਨਮਾਨ ਕੀਤਾ ਗਿਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਦ੍ਰਿੜ੍ਹਤਾ ਅਤੇ ਮਾਪਿਆਂ ਦੇ ਅਣਥੱਕ ਸਹਿਯੋਗ ਸਦਕਾ ਹੀ ਇਹ ਮੁਕਾਮ ਹਾਸਲ ਹੋਇਆ ਹੈ। ਉਨ੍ਹਾਂ ਕੋਚ ਹਰਪ੍ਰੀਤ ਸਿੰਘ ਦੀ ਅਣਥੱਕ ਮਿਹਨਤ, ਸੁਚੱਜੀ ਅਗਵਾਈ ਅਤੇ ਵਧੀਆ ਸਿਖਲਾਈ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਭਾਈ ਕਰਨੈਲ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਰੇਲਵੇ ਕਾਲੋਨੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਅਗਲੀ ਖ਼ਬਰ ਅਕਾਲੀ ਆਗੂ ਦਲਵੀਰ ਸਿੰਘ ਕਾਲਾ ਜਵੰਦਾ ’ਤੇ ਗੋਲੀਬਾਰੀ ਦਾ ਮਾਮਲਾ ਗਰਮਾਇਆ ਹਰਸਿਮਰਤ ਨੇ ਹਲਕਾ ਵਿਧਾਇਕ ’ਤੇ ਲਗਾਏ ਦੋਸ਼, ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।