03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਰਕੀਟ ਕਮੇਟੀ ਸਾਦਿਕ ਦੀ ਚੇਅਰਮੈਨ ਨੀਤੂ ਕਪੂਰ ਸਿੰਗਲਾ ਦਾ ਸਾਦਿਕ ਪੁੱਜਣ ’ਤੇ ਨਿੱਘਾ ਸਵਾਗਤ

ਅਜੀਤ ਡੈਸਕ 17-07-2026
ਸਾਦਿਕ, 16 ਜੁਲਾਈ (ਆਰ.ਐਸ.ਧੁੰਨਾ)-ਕੁਝ ਸਮਾਂ ਪਹਿਲਾਂ ਪੰਜਾਬ ਦੀ ਆਪ ਸਰਕਾਰ ਨੇ ਆਪਣੇ ਇਕ ਨੋਟੀਫ਼ਿਕੇਸ਼ਨ ਰਾਹੀਂ ਪੰਜਾਬ ਦੀਆਂ ਕੁਝ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੂੰ ਹਟਾ ਦਿੱਤਾ ਸੀ ’ਚ ਮਾਰਕੀਟ ਕਮੇਟੀ ਸਾਦਿਕ ਦਾ ਚੇਅਰਮੈਨ ਵੀ ਸ਼ਾਮਿਲ ਸੀ। ਜਿਸ ਕਰਕੇ ਮਾਰਕੀਟ ਕਮੇਟੀ ਸਾਦਿਕ ਆਪਣੇ ਚੇਅਰਮੈਨ ਤੋਂ ਸੱਖਣੀ ਹੋ ਗਈ ਸੀ। ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਨਵੇਂ ਲਏ ਫ਼ੈਸਲੇ ਅਨੁਸਾਰ ਨੀਤੂ ਕਪੂਰ ਸਿੰਗਲਾ ਨੂੰ ਮਾਰਕੀਟ ਕਮੇਟੀ ਸਾਦਿਕ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਦੇ ਗ੍ਰਹਿ ਸਾਦਿਕ ਵਿਖੇ ਪੁੱਜੇ ਚੇਅਰਮੈਨ ਨੀਤੂ ਕਪੂਰ ਸਿੰਗਲਾ ਨੂੰ ਸਿਰੋਪਾਓ ਦੇ ਕੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨੀਤੂ ਕਪੂਰ ਸਿੰਗਲਾ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ, ਮੰਡੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ, ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕ ਭਲਾਈ ਨਾਲ ਸਬੰਧਿਤ ਆਦਿ ਵੱਖ ਵੱਖ ਮੁੱਦਿਆਂ ’ਤੇ ਕੰਮ ਕਰਨਗੇ ਅਤੇ ਕਿਸੇ ਮੰਡੀ ਜਾਂ ਖ਼ਰੀਦ ਕੇਂਦਰ ਤੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ। ਉਨ੍ਹਾਂ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪ ਨੇ ਹਮੇਸ਼ਾਂ ਔਰਤ ਵਰਗ ਦਾ ਸਨਮਾਨ ਕੀਤਾ ਹੈ। ੳਨ੍ਹਾਂ ਸਮੁੱਚੀ ਲੀਡਰਸ਼ਿੱਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਨੀਤੂ ਕਪੂਰ ਸਿੰਗਲਾ ਦੇ ਤਜਰਬੇ ਅਤੇ ਮਿਹਨਤ ਸਦਕਾ ਮਾਰਕੀਟ ਕਮੇਟੀ ਸਾਦਿਕ ਹੋਰ ਤਰੱਕੀ ਦੇ ਰਾਹ ’ਤੇ ਅੱਗੇ ਵਧੇਗੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਉਨ੍ਹਾਂ ਧਾਲੀਵਾਲ ਪਰਿਵਾਰ ਅਤੇ ਇਲਾਕੇ ਵਲੋਂ ਨੀਤੂ ਕਪੂਰ ਸਿੰਗਲਾ ਨੂੰ ਵਧਾਈ ਦਿੱਤੀ। ਇਸ ਮੌਕੇ ਕਿਸਾਨ ਆਗੂ ਗਮਦੂਰ ਸਿੰਘ ਸੰਗਰਾਹੂਰ, ਪੰਚ ਅੰਗਰੇਜ਼ ਸਿੰਘ ਸੰਧੂ, ਬਾਬਾ ਜਸਪਾਲ ਸਿੰਘ, ਦਵਿੰਦਰ ਸਿੰਘ ਘੁੱਦੂਵਾਲਾ, ਪੰਚ ਬੇਅੰਤ ਸਿੰਘ ਬਰਾੜ, ਹਰਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਅਹਿਲ ਆਦਿ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲਾਂ ਨੂੰ ਮਿਲੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ-ਸਿਵਲ ਸਰਜਨ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।