02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਿਵਲ ਹਸਪਤਾਲਾਂ ਨੂੰ ਮਿਲੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ-ਸਿਵਲ ਸਰਜਨ

ਅਜੀਤ ਡੈਸਕ 17-07-2026
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਸਿਵਲ ਹਸਪਤਾਲ ਮਲੋਟ ਅਤੇ ਸਿਵਲ ਹਸਪਤਾਲ ਗਿੱਦੜਬਾਹਾ ਨੂੰ ਨਵੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ ਪ੍ਰਾਪਤ ਹੋਈਆਂ ਹਨ। ਇਹ ਉਪਲਬਧੀ ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ. ਗਿੱਦੜਬਾਹਾ ਦੇ ਵਿਸ਼ੇਸ਼ ਯਤਨਾਂ ਅਤੇ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਲਗਾਤਾਰ ਕੀਤੀ ਗਈ ਪੈਰਵੀਂ ਦਾ ਨਤੀਜਾ ਹੈ। ਡਾ. ਬਾਂਸਲ ਇਸ ਵੇਲੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਡਾ. ਸੁਨੀਲ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਵੀਆਂ ਮਸ਼ੀਨਾਂ ਨਾਲ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਉਚ ਪੱਧਰੀ ਜਾਂਚ ਸਹੂਲਤਾਂ ਆਪਣੇ ਨੇੜਲੇ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਬਧ ਹੋਣਗੀਆਂ। ਇਸ ਨਾਲ ਗਰਭਵਤੀ ਔਰਤਾਂ, ਬੱਚਿਆਂ ਤੇ ਹੋਰ ਮਰੀਜ਼ਾਂ ਦੀਆਂ ਅਲਟਰਾਸਾਊਂਡ ਜਾਂਚਾਂ ਸਮੇਂ ਸਿਰ ਤੇ ਵਧੇਰੇ ਸ਼ੁੱਧਤਾ ਨਾਲ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਅਤੇ ਸਿਹਤ ਸੰਸਥਾਵਾਂ ਨੂੰ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਨਵੀਆਂ ਅਲਟਰਾਸਾਊਂਡ ਮਸ਼ੀਨਾਂ ਨਾਲ ਮਰੀਜ਼ਾਂ ਨੂੰ ਪ੍ਰਾਈਵੇਟ ਸੈਂਟਰਾਂ ’ਤੇ ਨਿਰਭਰਤਾ ਘਟੇਗੀ ਅਤੇ ਸਰਕਾਰੀ ਹਸਪਤਾਲਾਂ ਵਿਚ ਹੀ ਬਿਹਤਰ ਨਿਦਾਨ ਸੇਵਾਵਾਂ ਉਪਲਬਧ ਹੋਣਗੀਆਂ। ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਤੇ ਸਟਾਫ਼ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਸਿਹਤ ਮੰਤਰੀ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ
ਪਿਛਲੀ ਖ਼ਬਰ ਚੇਅਰਮੈਨ ਕਾਉਣੀ ਨੇ ਕੋਟਭਾਈ ਖੇਡ ਗਰਾਊਂਡ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਦਿੱਤੀ ਰਾਸ਼ੀ ਅਗਲੀ ਖ਼ਬਰ ਮਾਰਕੀਟ ਕਮੇਟੀ ਸਾਦਿਕ ਦੀ ਚੇਅਰਮੈਨ ਨੀਤੂ ਕਪੂਰ ਸਿੰਗਲਾ ਦਾ ਸਾਦਿਕ ਪੁੱਜਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।