ਦੋਦਾ, 16 ਜੁਲਾਈ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਦੋਦਾ ਡਾ. ਮਿਰਿਨਾਲ ਬਾਂਸਲ ਦੀ ਅਗਵਾਈ ਵਿਚ ਦਸਤ ਰੋਕੂ ਮੁਹਿੰਮ ਤਹਿਤ ਸੀ.ਐੱਚ.ਸੀ. ਦੋਦਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਡਾ. ਮਿਰਿਨਾਲ ਬਾਂਸਲ ਅਤੇ ਬੱਚਿਆਂ ਦੇ ਮਾਹਿਰ ਡਾ. ਰੇਸ਼ਮ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੋਣ ਦਾ ਖ਼ਤਰਾ ਵਧ ਜਾਂਦਾ ਹੈ, ਇਸ ਲਈ ਦਸਤ ਲੱਗਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ। ਦਸਤ ਹੋਣ ਦੀ ਸਥਿਤੀ ਵਿਚ ਓ.ਆਰ.ਐੱਸ. ਲਗਾਤਾਰ ਦਿੱਤਾ ਜਾਣਾ ਚਾਹੀਦਾ ਹਨ, ਜੋ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੀਆ ਹੋਣ ਦੀ ਸੂਰਤ ਵਿਚ ਜਿੰਕ ਦੀਆਂ ਗੋਲੀਆਂ ਵੀ 14 ਦਿਨਾਂ ਤੱਕ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਸੁਰਿੰਦਰ ਕੌਰ ਬੀ.ਈ.ਈ. ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਵਿਸ਼ੇਸ਼ ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਪੰਕਜ ਕੁਮਾਰ, ਡਾ. ਸਿਮਰਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਕਾਂਤਾ ਰਾਣੀ ਏ.ਐੱਮ.ਐੱਮ., ਸੁਖਪਾਲ ਕੌਰ ਏ.ਐੱਨ.ਐੱਮ., ਹਰਮਨਪ੍ਰੀਤ ਸਿੰਘ, ਭਿੰਦਰ ਸਿੰਘ ਆਦਿ ਹਾਜ਼ਰ ਸਨ।