02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-07-2026
ਫ਼ਰੀਦਕੋਟ, 22 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਵਿਅਕਤੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਉਸ ਦੀ 17 ਸਾਲ ਦੀ ਨਾਬਾਲਗ ਲੜਕੀ, ਜੋ ਕਿ ਫ਼ਰੀਦਕੋਟ ਵਿਖੇ ਕੰਪਿਊਟਰ ਕੋਰਸ ਕਰਦੀ ਸੀ ਅਤੇ ਗੁਰਮੀਤ ਸਿੰਘ ਉਰਫ਼ ਬੱਗੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਪੱਕਾ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਦੋਂ ਉਸ ਦੀ ਲੜਕੀ ਘਰੋਂ ਫ਼ਰੀਦਕੋਟ ਪੜ੍ਹਨ ਲਈ ਗਈ ਤਾਂ ਉਕਤ ਕਥਿਤ ਦੋਸ਼ੀ ਉਸ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ। ਸਹਾਇਕ ਥਾਣੇਦਾਰ ਪ੍ਰਭਦਿਆਨ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਲੰਧਰ ਧਰਨੇ ਦੀ ਤਿਆਰੀ ਲਈ ਖੇਤ ਮਜ਼ਦੂਰਾਂ ਵਲੋਂ ਪਿੰਡ-ਪਿੰਡ ਮੁਹਿੰਮ ਚਲਾਉਣ ਦਾ ਐਲਾਨ ਅਗਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਾਂ ਮੰਨੇ ਪੰਜਾਬ ਸਰਕਾਰ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।