ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕਿੱਕਰ ਸਿੰਘ ਚੇਅਰਮੈਨ ਸੈਨ ਸਮਾਜ ਵੈੱਲਫ਼ੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਖ਼ਸ਼ੀਸ਼ ਸਿੰਘ ਬਰੀਵਾਲਾ ਚੇਅਰਮੈਨ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਸੈਨ ਸਮਾਜ ਐਸੋਸੀਏਸ਼ਨ ਨਾਲ ਜੁੜੇ ਹੋਰ ਅਹੁਦੇਦਾਰਾਂ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ। ਉਨ੍ਹਾਂ ਜ਼ਿਲ੍ਹਾ ਚੇਅਰਮੈਨ ਕਿੱਕਰ ਸਿੰਘ ਤੇ ਹੋਰਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੈਣ ਸਮਾਜ ਨਾਲ ਜੁੜੀਆਂ ਮੰਗਾਂ ਤੇ ਹੋਰ ਮਸਲਿਆਂ ਨੂੰ ਵਿਚਾਰਿਆ ਜਾਵੇਗਾ ਅਤੇ ਸਭ ਦੀ ਸਹਿਮਤੀ ਨਾਲ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ ਰਿਟਾ. ਏ.ਐੱਸ.ਆਈ., ਹਰਜੀਤ ਸਿੰਘ ਰਿਟਾ. ਏ.ਐੱਸ.ਆਈ., ਮਿੰਟਾ ਸਿੰਘ, ਬੰਟੀ ਸਿੰਘ, ਗੁਰਪ੍ਰੀਤ ਸਿੰਘ ਬਿੱਟੂ, ਪਾਲਾ ਸਿੰਘ, ਕਲਗਾ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਰਿਟਾ. ਏ.ਐੱਸ.ਆਈ. ਬਰੀਵਾਲਾ, ਗੁਰਤੇਜ ਸਿੰਘ ਰੁਪਾਣਾ, ਜਗਤਾਰ ਸਿੰਘ, ਗੁਰਚਰਨ ਸਿੰਘ ਆਦਿ ਸੈਣ ਸਮਾਜ ਭਾਈਚਾਰੇ ਦੇ ਵਰਕਰ ਹਾਜ਼ਰ ਸਨ।