07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਰੁਜ਼ਗਾਰ ਸ਼ੁਰੂ ਕਰਨ ਲਈ ਚਾਰ ਲੋੜਵੰਦ ਔਰਤਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ

ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ। ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 4 ਲੋੜਵੰਦ ਔਰਤਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾਂ ਡਾ. ਓਬਰਾਏ ਵਲੋਂ ਮੁਫ਼ਤ ਦਿੱਤੀਆਂ ਗਈਆਂ ਹਨ। ਇਸ ਮੌਕੇ ਜਸਪਾਲ ਸਿੰਘ ਮੋਗਾ ਰਿਟਾ. ਜ਼ਿਲ੍ਹਾ ਸਿੱਖਿਆ ਅਫ਼ਸਰ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਅਰਵਿੰਦਰਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮਸ਼ੀਨਾਂ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਅੰਮ੍ਰਿਤਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਬਲਦੇਵ ਸਿੰਘ ਮਾਂਗਟਕੇਰ ਹਾਜ਼ਰ ਸਨ।
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਧਰਨਾ 2 ਨੂੰ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਤੇ ਲੰਬੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।