06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਧਰਨਾ 2 ਨੂੰ

ਅਜੀਤ ਡੈਸਕ 28-07-2026
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਸਾਹਮਣੇ 2 ਅਗਸਤ ਨੂੰ ਮਲੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਆਂਗਣਵਾੜੀ ਵਰਕਰ ਤੇ ਹੈਲਪਰ ਵੱਡੀ ਗਿਣਤੀ ਵਿਚ ਭਾਗ ਲੈਣਗੀਆਂ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੰਗ ਹੈ ਕਿ ਆਂਗਣਵਾੜੀ ਕੇਂਦਰਾਂ ਦੇ ਵਿਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ਵਿਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਕਰਾਰ ਦਿੱਤਾ ਜਾਵੇ। ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕਰੇ, ਐੱਨ.ਜੀ.ਓ. ਕੋਲ ਚੱਲਦੇ ਤਿੰਨ ਬਲਾਕਾਂ ਦਾ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ਵਿਚ ਆ ਰਿਹਾ ਘਟੀਆ ਕਿਸਮ ਦਾ ਰਾਸ਼ਨ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਤੇ ਐੱਨ.ਜੀ.ਓ. ਦੀ ਜਗ੍ਹਾ ਆਂਗਣਵਾੜੀ ਕੇਂਦਰਾਂ ਵਿਚ ਸਿੱਧਾ ਰਾਸ਼ਨ ਸਪਲਾਈ ਕੀਤਾ ਜਾਵੇ।
ਪਿਛਲੀ ਖ਼ਬਰ ਰੰਜਿਸ਼ ਤਹਿਤ ਕੀਤੇ ਹਮਲੇ ’ਚ ਜ਼ਖ਼ਮੀ ਨੌਜਵਾਨ ਦੀ ਮੌਤ ਅਗਲੀ ਖ਼ਬਰ ਰੁਜ਼ਗਾਰ ਸ਼ੁਰੂ ਕਰਨ ਲਈ ਚਾਰ ਲੋੜਵੰਦ ਔਰਤਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।