08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 29-07-2026
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਐੱਡ. ਅਤੇ ਡੀ.ਐੱਲ.ਐੱਡ. ਦੀਆਂ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਗਿੱਧਾ, ਗੀਤ ਤੇ ਮਾਡਲਿੰਗ ਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੀ.ਐੱਡ. ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਮੰਚ ਸੰਚਾਲਨ ਕੀਤਾ। ਇਸ ਦੌਰਾਨ ਬੀ.ਐੱਡ. ਅਤੇ ਡੀ.ਐੱਲ.ਡੀ. ਦੀਆਂ ਵਿਦਿਆਰਥਣਾਂ ਵਿਚਕਾਰ ਪੀਂਘ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥਣਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਅਤੇ ਪੰਜਾਬੀ ਪਹਿਰਾਵੇ ਦੇ ਆਧਾਰ ’ਤੇ ਮਿਸ ਤੀਜ ਦਾ ਖ਼ਿਤਾਬ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਦਿੱਤਾ ਗਿਆ। ਪ੍ਰਿੰਸੀਪਲ ਡਾ. ਕਵਿਤਾ (ਬੀ.ਐੱਡ.) ਵਲੋਂ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਦੌਰਾਨ ਕਾਲਜ ਦੇ ਜਨਰਲ ਸਕੱਤਰ ਸਰਵਪਾਲ ਸਿੰਘ ਬਾਵਾ ਅਤੇ ਸੁਖਪਾਲ ਸਿੰਘ ਬਾਵਾ ਵਲੋਂ ਵਿਦਿਆਰਥਣਾਂ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਸ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਮੈਨੇਜਮੈਂਟ ਮੈਂਬਰ ਅਮਨਦੀਪ ਸਿੰਘ ਬਿੰਨੀ, ਜਸਪਾਲ ਸਿੰਘ, ਹਰਚਰਨ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਨੀਟ ਦੀ ਪ੍ਰੀਖਿਆ ’ਚ ਸਫ਼ਲਤਾ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਰਸਵਤੀ ਸਕੂਲ ਦੇ ਵਿਦਿਆਰਥੀਆਂ ਨੇ ‘ਸੁਰੋਂ ਕੇ ਸਰਤਾਜ’ ਗਾਇਨ ਮੁਕਾਬਲੇ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।