02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹੜਤਾਲ ਦੇ ਬਾਵਜੂਦ ਖ਼ਾਲਸਾ ਮਾਰਚ ਦੇ ਸਵਾਗਤ ਲਈ ਸਫ਼ਾਈ ਕਰਨ ਦਾ ਫ਼ੈਸਲਾ ਸ਼ਲਾਘਾਯੋਗ

ਮਲੋਟ, 1 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਨੇ ਸਫ਼ਾਈ ਕਰਮਚਾਰੀ ਯੂਨੀਅਨ ਮਲੋਟ ਦੇ ਚੇਅਰਮੈਨ ਪ੍ਰਦੀਪ ਕੁਮਾਰ, ਪ੍ਰਧਾਨ ਬਲਵੰਤ ਕੁਮਾਰ ਅਤੇ ਸਮੂਹ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹੋਣ ਦੇ ਬਾਵਜੂਦ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਜੀ. ਟੀ.

ਅਜੀਤ ਡੈਸਕ 02-08-2026
ਮਲੋਟ, 1 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਨੇ ਸਫ਼ਾਈ ਕਰਮਚਾਰੀ ਯੂਨੀਅਨ ਮਲੋਟ ਦੇ ਚੇਅਰਮੈਨ ਪ੍ਰਦੀਪ ਕੁਮਾਰ, ਪ੍ਰਧਾਨ ਬਲਵੰਤ ਕੁਮਾਰ ਅਤੇ ਸਮੂਹ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹੋਣ ਦੇ ਬਾਵਜੂਦ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਜੀ.ਟੀ. ਰੋਡ ਮਲੋਟ ਦੀ ਸਫ਼ਾਈ ਕਰਨ ਦਾ ਉਨ੍ਹਾਂ ਦਾ ਫ਼ੈਸਲਾ ਸੇਵਾ ਭਾਵਨਾ, ਪੰਥਕ ਸਮਰਪਨ ਤੇ ਸਮਾਜਿਕ ਜ਼ਿੰਮੇਵਾਰੀ ਦੀ ਸ਼ਾਨਦਾਰ ਮਿਸਾਲ ਹੈ। ਸ. ਕੋਟਭਾਈ ਨੇ ਕਿਹਾ ਕਿ ਗੁਰੂਘਰ ਪ੍ਰਤੀ ਸ਼ਰਧਾ ਤੇ ਸੰਗਤਾਂ ਦੀ ਸੇਵਾ ਦੀ ਭਾਵਨਾ ਨਾਲ ਲਿਆ ਗਿਆ ਇਹ ਫ਼ੈਸਲਾ ਸਮੁੱਚੇ ਸਮਾਜ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਹੜਤਾਲ ਦੇ ਬਾਵਜੂਦ ਸ਼ਹਿਰ ਦੀ ਸਫ਼ਾਈ ਕਰਕੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਵਿਚ ਆਪਣਾ ਯੋਗਦਾਨ ਪਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਪ੍ਰਦੀਪ ਕੁਮਾਰ, ਪ੍ਰਧਾਨ ਬਲਵੰਤ ਕੁਮਾਰ ਤੇ ਸਮੂਹ ਸਫ਼ਾਈ ਕਰਮਚਾਰੀਆਂ ਦੀ ਇਹ ਨਿਸ਼ਕਾਮ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਕਟੋਰੇਵਾਲਾ ਵਿਖੇ 51 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਜੀ.ਐੱਨ.ਡੀ. ਪਬਲਿਕ ਸਕੂਲ ਫਤਿਹਪੁਰ ਮਨੀਆਂ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।