02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੇਅਦਬੀ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਦੋਦਾ, 1 ਅਗਸਤ (ਰਵੀਪਾਲ)-ਸਰਕਾਰ ਨੂੰ ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ।

ਦੋਦਾ ਪੁੱਜਣ ’ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ 02-08-2026
ਦੋਦਾ, 1 ਅਗਸਤ (ਰਵੀਪਾਲ)-ਸਰਕਾਰ ਨੂੰ ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਦੋਦਾ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਵਲੋਂ ਬਖਸ਼ਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ’ਤੇ ਵੀ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਐਡਵੋਕੇਟ ਗੁਰਮੀਤ ਸਿੰਘ ਤੇ ਚਰਨਜੀਤ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਅਵਤਾਰ ਸਿੰਘ, ਬੋਹੜ ਸਿੰਘ ਖਾਲਸਾ ਦੋਦਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ’ਚ ਇਤਿਹਾਸਕ ਫ਼ੈਸਲੇ ਲਏ-ਵਿਧਾਇਕ ਕਾਕਾ ਬਰਾੜ ਵਿਧਾਇਕ ਕਾ... ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀ ਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।