04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਗੁਰੂਸਰ ਵਿਖੇ ਬਿਜਲੀ ਟਰਾਂਸਫ਼ਾਰਮਰਾਂ ਅਤੇ ਮੋਟਰਾਂ ਦੀ ਚੋਰੀ ਨੂੰ ਲੈ ਕੇ ਲੋਕਾਂ ’ਚ ਰੋਸ ਵਧਿਆ

ਗਿੱਦੜਬਾਹਾ, 3 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦੋ ਮਹੀਨਿਆਂ ਤੋਂ ਪਿੰਡ ਗੁਰੂਸਰ ਵਿਚੋਂ ਦਰਜਨਾਂ ਹੀ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਕਾਰਨ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆ ਵਲੋਂ ਆਸਪਾਸ ਦੇ ਪਿੰਡਾਂ ਨੂੰ ਨਾਲ ਲੈ ਕਿ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਕੋਲ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜਿਸ ਦੀ ਸੂਚਨਾ ਮਿਲਦਿਆਂ ਗਿੱਦੜਬਾਹਾ ਥਾਣਾ ਮੁਖੀ ਪਰਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਪਹੁੰਚ ਗਏ ਅਤੇ ਲੋਕਾਂ ਨਾਲ ਮੀਟਿੰਗ ਕੀਤੀ।

ਥਾਣਾ ਮੁਖੀ ਦੇ ਭਰੋਸੇ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਕੀਤਾ ਮੁਲਤਵੀ 04-08-2026
ਗਿੱਦੜਬਾਹਾ, 3 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦੋ ਮਹੀਨਿਆਂ ਤੋਂ ਪਿੰਡ ਗੁਰੂਸਰ ਵਿਚੋਂ ਦਰਜਨਾਂ ਹੀ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਕਾਰਨ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆ ਵਲੋਂ ਆਸਪਾਸ ਦੇ ਪਿੰਡਾਂ ਨੂੰ ਨਾਲ ਲੈ ਕਿ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਕੋਲ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜਿਸ ਦੀ ਸੂਚਨਾ ਮਿਲਦਿਆਂ ਗਿੱਦੜਬਾਹਾ ਥਾਣਾ ਮੁਖੀ ਪਰਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਪਹੁੰਚ ਗਏ ਅਤੇ ਲੋਕਾਂ ਨਾਲ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਹਲਕੇ ਅੰਦਰ ਪਿੰਡਾਂ ਦੇ ਖੇਤਾਂ ਵਿਚੋਂ ਟਿਊਬਵੈੱਲਾਂ ਤੋਂ ਟਰਾਂਸਫ਼ਾਰਮਾਰ ਤੇ ਮੋਟਰਾਂ ਦੇ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦੁਖਦਾਈ ਪਹਿਲੂ ਇਹ ਹੈ ਕਿ ਅਜੇ ਤੱਕ ਪੁਲਿਸ ਚੋਰਾਂ ਦੀ ਪੈੜ ਦੱਬਣ ਵਿਚ ਨਾਕਾਮ ਰਹੀ ਹੈ। ਪਿੰਡ ਗੁਰੂਸਰ ਵਿਚ ਬੀਤੇ ਦੋ ਮਹੀਨਿਆਂ ਤੋਂ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਤੋਂ ਦਰਜਨਾਂ ਹੀ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਹੋ ਚੁੱਕੀਆਂ ਹਨ। ਕੋਈ ਰਾਤ ਅਜਿਹੀ ਨਹੀਂ ਕਿ ਜਿਸ ਰਾਤ ਪਿੰਡ ਗੁਰੂਸਰ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਤੇ ਬਿਜਲੀ ਦੀਆਂ ਮੋਟਰਾਂ ਦਾ ਸਾਮਾਨ ਚੋਰੀ ਨਾ ਹੋਇਆ ਹੋਵੇ। ਦੁਖੀ ਪਿੰਡ ਵਾਸੀਆਂ ਵਲੋਂ ਬੀਤੇ ਦਿਨ ਇਕੱਠੇ ਹੋ ਕੇ ਮਤਾ ਪਾਇਆ ਗਿਆ ਸੀ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬੇਅੰਤ ਸਿੰਘ, ਜਸਵੀਰ ਸਿੰਘ ਝੋਰੜ, ਹਰਦੀਪ ਸਿੰਘ ਖ਼ਾਲਸਾ ਸਮੇਤ ਹਾਜ਼ਰ ਵੱਡੀ ਗਿਣਤੀ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿੰਡ ਵਿਚ ਚੋਰਾਂ ਨੇ ਦਹਸ਼ਿਤ ਪਾਈ ਹੋਈ ਹੈ। ਰੋਜ਼ਾਨਾ ਹੀ ਚੋਰੀਆਂ ਹੋ ਰਹੀਆਂ ਹਨ। ਗੈਰ ਸਮਾਜਿਕ ਅਨਸਰਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੋ ਰਹੇ ਹਨ। ਰਾਤ ਸਮੇਂ ਕੋਈ ਵੀ ਪਿੰਡ ਵਾਸੀ ਬਾਹਰ ਜਾਣ ਤੋਂ ਡਰਦਾ ਹੈ। ਥਾਣਾ ਮੁਖੀ ਪਰਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਚੇਚੇ ਤੌਰ ’ਤੇ ਗਸ਼ਤ ਵਧਾਈ ਜਾ ਰਹੀ ਹੈ। ਜਦੋਂ ਵੀ ਉਨ੍ਹਾਂ ਨੂੰ ਕੋਈ ਸੁਰਾਗ ਮਿਲਦਾ ਹੈ ਤਾਂ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਥਾਣਾ ਮੁਖੀ ਵਲੋਂ ਦਿੱਤੇ ਵਿਸ਼ਵਾਸ ਉਪਰੰਤ ਲੋਕਾਂ ਵਲੋਂ ਰੋਸ ਮੁਜ਼ਾਰਹਾ ਕਰਨ ਦਾ ਪ੍ਰੋਗਰਾਮ ਇਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ ਅਗਲੀ ਖ਼ਬਰ ਸਰ੍ਹੋਂ ’ਚੋਂ ਤੇਲ ਕੱਢਣ ਲਈ ਜ਼ਿਲ੍ਹੇ ’ਚ ਸਥਾਪਿਤ ਕੀਤਾ ਜਾਵੇਗਾ ਆਇਲ ਐਕਸਟਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।