06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਦਿਆਰਥਣ ਸੁਹਾਨੀ ਸੁਖੀਜਾ ਨੇ ਦਸਵੀਂ ਦੀ ਮੈਰਿਟ ਸੂਚੀ ’ਚ ਜਗ੍ਹਾ ਬਣਾਈ

ਮਲੋਟ, 5 ਅਗਸਤ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਰੀਵੈਲੂਏਸ਼ਨ ਦੇ ਨਤੀਜੀਆਂ ਅਨੁਸਾਰ ਐੱਸ. ਡੀ.

ਐੱਸ.ਡੀ. ਸਕੂਲ ਮਲੋਟ ਦੀ ਵਿਦਿਆਰਥਣ ਸੁਹਾਨੀ ਸੁਖੀਜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਡਾ. ਨੀਰੂ ਬਠਲਾ ਅਤੇ ਹੋਰ। ਤਸਵੀਰ: ਪਾਟਿਲ 06-08-2026
ਮਲੋਟ, 5 ਅਗਸਤ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਰੀਵੈਲੂਏਸ਼ਨ ਦੇ ਨਤੀਜੀਆਂ ਅਨੁਸਾਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਹੋਣਹਾਰ ਵਿਦਿਆਰਥਣ ਸੁਹਾਨੀ ਸੁਖੀਜਾ ਪੁੱਤਰੀ ਅਸ਼ੋਕ ਕੁਮਾਰ ਨੇ 650 ਵਿਚੋਂ 628 ਅੰਕ (96.61) ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਉਪਲਬਧੀ ਹਾਸਿਲ ਕੀਤੀ। ਇਸ ਕਾਮਯਾਬੀ ਸਦਕਾ ਸੁਹਾਨੀ ਨੇ ਪੰਜਾਬ ਭਰ ਵਿਚ 17ਵਾਂ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਤੀਜਾ ਤੇ ਮਲੋਟ ਸ਼ਹਿਰ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਸਫ਼ਲਤਾ ਨਾਲ ਸੁਹਾਨੀ ਨੇ ਇਕ ਵਾਰ ਫ਼ਿਰ ਸਕੂਲ ਦਾ ਗੌਰਵਮਈ ਇਤਿਹਾਸ ਦੁਹਰਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਉਪਲਬਧੀ ਸੁਹਾਨੀ ਦੀ ਸਖ਼ਤ ਮਿਹਨਤ, ਲਗਨ ਤੇ ਅਨੁਸ਼ਾਸਨ ਦਾ ਨਤੀਜਾ ਹੈ ਅਤੇ ਨਾਲ ਹੀ ਇਸ ਸਫ਼ਲਤਾ ਨੂੰ ਪ੍ਰਾਪਤ ਕਰਨ ਲਈ ਸਕੂਲ ਦੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਵੀ ਨਤੀਜਾ ਹੈ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸੁਹਾਨੀ ਸੁਖੀਜਾ, ਉਸ ਦੇ ਮਾਪਿਆਂ, ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦਸਮੇਸ਼ ਪਬਲਿਕ ਸਕੂਲ ਨੇ ਕੀਤਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ 3.06 ਲੱਖ ਤੋਂ ਵੱਧ ਵੋਟਰਾਂ ਨੇ ਕਰਵਾਈ ਤਸਦੀਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।