06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ‘ਜਗੀਰ ਸੱਧਰ ਕਾਵਿ-ਚਿੰਤਨ ਤੇ ਸਨਮਾਨ’ ਸਮਾਗਮ ਕਰਵਾਇਆ

ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਸਥਾਨਕ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪੰਜਾਬੀ ਦੇ ਪ੍ਰਬੁੱਧ ਸ਼ਾਇਰ ਜਗੀਰ ਸੱਧਰ ਦੀ ਕਾਵਿ-ਸਿਰਜਣਾ ਨੂੰ ਸਮਰਪਿਤ ‘ਜਗੀਰ ਸੱਧਰ ਕਾਵਿ-ਚਿੰਤਨ ਤੇ ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਕੀਤੀ।

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੀ ਝਲਕ। ਅਜੀਤ ਤਸਵੀਰ 06-08-2026
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਸਥਾਨਕ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪੰਜਾਬੀ ਦੇ ਪ੍ਰਬੁੱਧ ਸ਼ਾਇਰ ਜਗੀਰ ਸੱਧਰ ਦੀ ਕਾਵਿ-ਸਿਰਜਣਾ ਨੂੰ ਸਮਰਪਿਤ ‘ਜਗੀਰ ਸੱਧਰ ਕਾਵਿ-ਚਿੰਤਨ ਤੇ ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਕੀਤੀ। ਜਦਕਿ ਸੁਖਚੈਨ ਸਿੰਘ ਬਰਾੜ ਮੁੱਖ ਪ੍ਰਬੰਧਕ, ਮੇਜਰ ਅਜਾਇਬ ਸਿੰਘ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ (ਰਜਿ.), ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਨਾਲ ਹੋਈ। ਇਸ ਮੌਕੇ ਡਾ. ਰਾਜੇਸ਼ ਮੋਹਨ ਪ੍ਰਿੰਸੀਪਲ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਉਪਰੰਤ ਸੁਰ-ਆਂਗਣ ਦੇ ਕਲਾਕਾਰ ਗਗਨਦੀਪ ਕੌਰ ਅਤੇ ਹਰਸ਼ਵਰਧਨ ਨੇ ਜਗੀਰ ਸੱਧਰ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੁਰੀਲਾ ਗਾਇਨ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੌਰਾਨ ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਆਲੋਚਕ ਡਾ. ਜਗਵਿੰਦਰ ਜੋਧਾ ਨੇ ਆਪਣਾ ਖੋਜ-ਪੱਤਰ ਪੇਸ਼ ਕਰਦਿਆਂ ਜਗੀਰ ਸੱਧਰ ਨੂੰ ਪੰਜਾਬੀ ਦਾ ਸਮਰੱਥ ਪਰ ਅਣਗੌਲਿਆ ਕਵੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਗੀਰ ਸੱਧਰ ਦੀ ਸ਼ਾਇਰੀ ਵਿਸ਼ਿਆਂ ਦੀ ਵੰਨ-ਸਵੰਨਤਾ ਅਤੇ ਸਮਾਜਿਕ ਸਰੋਕਾਰਾਂ ਨਾਲ ਭਰਪੂਰ ਹੈ। ਇਸ ਤੋਂ ਬਾਅਦ ਉੱਘੇ ਕਵੀ ਅਤੇ ਆਲੋਚਕ ਡਾ. ਦੇਵਿੰਦਰ ਸੈਫ਼ੀ ਨੇ ਆਪਣੇ ਖੋਜ-ਪੱਤਰ ਵਿਚ ਜਗੀਰ ਸੱਧਰ ਦੀ ਕਵਿਤਾ ਦੇ ਸਮਾਜਿਕ ਅਤੇ ਇਤਿਹਾਸਕ ਪ੍ਰਸੰਗਾਂ ਨੂੰ ਵਿਸਥਾਰ ਨਾਲ ਉਜਾਗਰ ਕੀਤਾ। ਦੋਵਾਂ ਖੋਜ-ਪੱਤਰਾਂ ’ਤੇ ਟਿੱਪਣੀ ਕਰਦਿਆਂ ਡਾ. ਜਲੌਰ ਸਿੰਘ ਖੀਵਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਜਗੀਰ ਸੱਧਰ ਨਾਲ ਜੁੜੀਆਂ ਕਈ ਯਾਦਾਂ ਸਾਂਝੀਆਂ ਕੀਤੀਆਂ। ਇਸੇ ਤਰ੍ਹਾਂ ਪੰਜਾਬੀ ਕਵੀ ਅਤੇ ਵਾਰਤਕਾਰ ਕੁਮਾਰ ਜਗਦੇਵ ਸਿੰਘ ਅਤੇ ਪ੍ਰਸਿੱਧ ਸ਼ਾਇਰ ਵਿਜੇ ਵਿਵੇਕ ਨੇ ਵੀ ਜਗੀਰ ਸੱਧਰ ਦੇ ਸਾਹਿਤਕ ਯੋਗਦਾਨ ਅਤੇ ਉਨ੍ਹਾਂ ਨਾਲ ਜੁੜੇ ਨਿੱਜੀ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ। ਪ੍ਰਧਾਨਗੀ ਭਾਸ਼ਣ ਦਿੰਦਿਆਂ ਹਰਮੀਤ ਵਿਦਿਆਰਥੀ ਨੇ ਕਿਹਾ ਕਿ ਜਗੀਰ ਸੱਧਰ ਦੀ ਚੋਣਵੀਂ ਸ਼ਾਇਰੀ ਦਾ ਸੰਪਾਦਿਤ ਸੰਗ੍ਰਹਿ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਾਹਿਤਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕੇ। ਗੁਰਤੇਜ ਕੋਹਾਰਵਾਲਾ ਨੇ ਕਿਹਾ ਕਿ ਜਗੀਰ ਸੱਧਰ ਵਰਗੇ ਕਵੀ ਧਰਤੀ ਨਾਲ ਜੁੜੇ ਹੋਏ ਰਚਨਾਕਾਰ ਹਨ ਅਤੇ ਅਜਿਹੇ ਸਾਹਿਤਕਾਰਾਂ ਦਾ ਸਨਮਾਨ ਕਰਨਾ ਸਾਹਿਤਕ ਸਮਾਜ ਦਾ ਫ਼ਰਜ਼ ਹੈ। ਮੁੱਖ ਮਹਿਮਾਨ ਸੁਖਚੈਨ ਸਿੰਘ ਬਰਾੜ ਨੇ ਕਿਹਾ ਕਿ ਉਹ ਜਗੀਰ ਸੱਧਰ ਦੀ ਕਵਿਤਾ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਚੰਗੀ ਕਵਿਤਾ ਮਨੁੱਖ ਨੂੰ ਜੀਵਨ ਜਿਊਣ ਦੀ ਸਹੀ ਦਿਸ਼ਾ ਪ੍ਰਦਾਨ ਕਰਦੀ ਹੈ ਅਤੇ ਸਮਾਜ ਨੂੰ ਸਕਾਰਾਤਮਕ ਸੋਚ ਵੱਲ ਪ੍ਰੇਰਿਤ ਕਰਦੀ ਹੈ। ਸਮਾਗਮ ਦੌਰਾਨ ਉੱਘੇ ਲੋਕ ਗਾਇਕ ਦਿਲਬਾਗ ਚਹਿਲ ਅਤੇ ਨਾਹਰ ਸਿੰਘ ਗਿੱਲ ਨੇ ਵੀ ਜਗੀਰ ਸੱਧਰ ਦੀਆਂ ਚੋਣਵੀਆਂ ਰਚਨਾਵਾਂ ਦਾ ਗਾਇਨ ਕਰਕੇ ਸਰੋਤਿਆਂ ਤੋਂ ਭਰਪੂਰ ਪ੍ਰਸੰਸਾ ਹਾਸਿਲ ਕੀਤੀ । ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਸਮੂਹ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਜਗੀਰ ਸੱਧਰ ਨੂੰ ਲੰਬੇ ਸਮੇਂ ਤੋਂ ਮਹੀਨਾਵਾਰ ਪੈਨਸ਼ਨ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਸਾਹਿਤਕਾਰਾਂ ਦੇ ਸਨਮਾਨ ਅਤੇ ਉਤਸ਼ਾਹ ਲਈ ਇਕ ਮਹੱਤਵਪੂਰਨ ਉਪਰਾਲਾ ਹੈ। ਸਮਾਗਮ ਦਾ ਮੰਚ ਸੰਚਾਲਨ ਨਵਪ੍ਰੀਤ ਨਵੀ ਨੇ ਕੀਤਾ। ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਵਿਚ ਭਾਸ਼ਾ ਦਫ਼ਤਰ ਫ਼ਰੀਦਕੋਟ ਦੇ ਅਧਿਕਾਰੀ ਕੰਵਰਜੀਤ ਸਿੰਘ ਸਿੱਧੂ, ਰਣਜੀਤ ਸਿੰਘ ਸੀਨੀਅਰ ਸਹਾਇਕ, ਜਸਮੇਲ ਸਿੰਘ ਕਲਰਕ ਅਤੇ ਪ੍ਰੋ. ਬੀਰ ਇੰਦਰ ਸਰਾਂ ਨੇ ਅਹਿਮ ਭੂਮਿਕਾ ਨਿਭਾਈ, ਜਦਕਿ ਸਮਾਗਮ ਦੀ ਫ਼ੋਟੋਗ੍ਰਾਫ਼ੀ ਤੇਜੀ ਜੌੜਾ (ਪਾਲੀ ਸਟੂਡੀਓ ਫ਼ਰੀਦਕੋਟ) ਵਲੋਂ ਕੀਤੀ ਗਈ। ਸਮਾਗਮ ਵਿਚ ਪ੍ਰੋ. ਬੀਰ ਇੰਦਰ ਸਰਾਂ, ਪ੍ਰੋ. ਰਣਜੀਤ ਬਾਜਵਾ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਲੋਕ ਗਾਇਕ ਬਲਧੀਰ ਮਾਹਲਾ, ਲੇਖਕ ਮਨਜਿੰਦਰ ਗੋਲ੍ਹੀ, ਇਕਬਾਲ ਘਾਰੂ, ਲਾਲ ਸਿੰਘ ਕਲਸੀ, ਰਾਜਬੀਰ ਮੱਤਾ, ਜਸਕਰਨ ਮੱਤਾ, ਕੁਲਦੀਪ ਕੰਡਿਆਰਾ, ਪ੍ਰੀਤ ਭਗਵਾਨ, ਮਨਮਿੰਦਰ ਢਿੱਲੋਂ, ਡਾ. ਮੁਕੇਸ਼ ਭੰਡਾਰੀ, ਧਰਮ ਪ੍ਰਵਾਨਾ, ਗੁਰਤੇਜ ਪੱਖੀ, ਪਰਗਟ ਪੱਖੀ ਤੋਂ ਇਲਾਵਾ ਜਗੀਰ ਸੱਧਰ ਦਾ ਸਮੂਹ ਪਰਿਵਾਰ ਅਤੇ ਵੱਡੀ ਗਿਣਤੀ ਵਿਚ ਸਾਹਿਤਕਾਰ, ਲੇਖਕ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕਰਕੇ ਦਫ਼ਤਰੀ ਕੰਮ ਮੁਕੰਮਲ ਠੱਪ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਮੀਟਿੰਗ ਕਰਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ। ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।