06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐੱਸ.ਆਈ.ਆਰ. ਪ੍ਰਕਿਰਿਆ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਐੱਸ. ਆਈ.

ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਜਾਬ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਐੱਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ ਦਾ ਸੀ, ਜੋ ਕਿ 3 ਅਗਸਤ ਨੂੰ ਜ਼ਿਲ੍ਹੇ ਵਿਚ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਜ਼ਿਲ੍ਹੇ ਦੇ 753 ਬੀ.ਐੱਲ.ਓਜ਼., 82 ਸੁਪਰਵਾਈਜ਼ਰਜ਼, 28 ਏ.ਈ.ਆਰ.ਓਜ਼, 4 ਈ.ਆਰ.ਓਜ਼. ਅਤੇ ਚੋਣ ਅਮਲੇ ਵਲੋਂ ਦਿਨ-ਰਾਤ ਮਿਹਨਤ ਕਰਕੇ ਇਸ ਕੰਮ ਨੂੰ ਮੁਕੰਮਲ ਕਰ ਲਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਤੇ ਮੀਡੀਆ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੰਕੜੇ ਤੇ ਜ਼ਿਲ੍ਹੇਵਾਰ ਰਿਪੋਰਟ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 6,93,936 ਵੋਟਰਾਂ ਵਿਚੋਂ 6,52,609 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 94.04 ਪ੍ਰਤੀਸ਼ਤ ਬਣਦਾ ਹੈ ਅਤੇ ਬਾਕੀ ਰਹਿ ਗਏ 41,327 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ, ਜਿਸ ਵਿਚ ਪ੍ਰਮੁੱਖ ਤੌਰ ’ਤੇ 17,157 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 16,126 ਵੋਟਰਾਂ ਵਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿਫ਼ਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫ਼ਟ ਵੋਟਰ ਸੂਚੀ ਵਿਚ ਕਿਸੇ ਵੋਟਰ ਦਾ ਨਾਂਅ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲਬਧ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਜੋ ਕਿ ਸਿਰਫ਼ 24,397 ਹਨ, ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜਵਾਬ ਵਜੋਂ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ 12 ਦਸਤਾਵੇਜ਼ਾਂ ਦੀ ਸੂਚੀ ਵਿਚੋਂ ਕੋਈ ਵੀ ਦਸਤਾਵੇਜ਼ ਜਿਵੇਂ ਕਿ ਜਨਮ ਸਰਟੀਫ਼ਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫ਼ਿਕੇਟ ਆਦਿ ਸੰਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਖੁੰਡੇ ਹਲਾਲ ਵਿਖੇ ਭਗਵੰਤ ਸਰਕਾਰ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦੇ ਤਿਉਹਾਰ ਮੌਕੇ ਲੱਗੀਆਂ ਰੌਣਕਾਂ ਵਿਧਾਇਕ ਕਾਕਾ ਬਰਾੜ ਦੀ ਪਤਨੀ ਨਗਿੰਦਰ ਕੌਰ ਬਰਾੜ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।