ਸਰਕਾਰੀ ਰੱਥੜੀਆਂ ਦੇ ਸਾਬਕਾ ਵਿਦਿਆਰਥੀ ਦੀ ਪੰਜਾਬ ਪੁਲਿਸ ’ਚ ਕਾਂਸਟੇਬਲ ਵਜੋਂ ਚੋਣ
ਮਲੋਟ , 10 ਅਗਸਤ ( ਪਾਟਿਲ )- ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਵਿਦਿਆਰਥੀ ਰੋਹਿਤ ਕੁਮਾਰ ਦੀ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਚੋਣ ਹੋਣ ’ ਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ । ਰੋਹਿਤ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਤੋਂ ਪੰਜਵੀਂ ਜਮਾਤ ਤੱਕ ਦੀ ਸਿੱਖਿਆ ਹਾਸਿਲ ਕਰਨ ਉਪਰੰਤ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਆਪਣੀ ਪੜ੍ਹਾਈ ਜਾਰੀ ਰੱਖੀ ।
ਅਜੀਤ ਡੈਸਕ
11-08-2026