11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 14 ਨੂੰ

­ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਚਿੱਟੇ ਮੋਈਏ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਮਿਤੀ 14 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਜਨਰਲ ਸਕੱਤਰ ਸੋਨੂੰ ਜੈਨ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।

ਪ੍ਰਿੰ. ਸੁਰੇਸ਼ ਅਰੋੜਾ 11-08-2026
­ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਚਿੱਟੇ ਮੋਈਏ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਮਿਤੀ 14 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਜਨਰਲ ਸਕੱਤਰ ਸੋਨੂੰ ਜੈਨ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਜਿਨ੍ਹਾਂ ਮਰੀਜ਼ਾਂ ਦੇ ਚਿੱਟਾ ਮੋਤੀਆ ਹੋਵੇਗਾ ਉਨ੍ਹਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਜ਼ ਪਾਏ ਜਾਣਗੇ। ਕੈਂਪ ਵਿਚ ਜਿਨ੍ਹਾਂ ਦੀ ਨਜ਼ਰ ਕਮਜ਼ੋਰ ਹੋਵੇਗੀ ਜਾਂਚ ਕਰਕੇ ਮੌਕੇ ’ਤੇ ਹੀ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਡਾ. ਬਲਜੀਤ ਸ਼ਰਮਾ ਅਤੇ ਕੋ-ਚੇਅਰਮੈਨ ਗੁਰਪ੍ਰੀਤ ਸਿੰਘ ਉਰਫ਼ ਰਾਜਾ ਹੋਣਗੇ। ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਸਿਵਲ ਹਸਪਤਾਲ ਫ਼ਰੀਦਕੋਟ ਦੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਪਰਮਿੰਦਰ ਕੌਰ ਕਰਨਗੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਡੀ ਵਾਰਮਿੰਗ ਦਿਵਸ ’ਤੇ ਐਲਬੈਂਡਾਜ਼ੋਲ ਦੀਆਂ ਖੁਰਾਕਾਂ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।