ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਨੇ ਜ਼ੋਨਲ ਟੂਰਨਾਮੈਂਟ ਵਿਚ ਮਾਰੀਆਂ ਮੱਲਾਂ
ਧਰਮਕੋਟ, 10 ਅਗਸਤ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਵਿਖੇ ਪੰਜਾਬ ਜ਼ੋਨਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਵਿਦਿਆਰਥਣਾਂ ਨੇ ਰੱਸਾਕਸ਼ੀ ਅਤੇ ਖੋ-ਖੋ ਦੇ ਮੁਕਾਬਲਿਆਂ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ।
ਧਰਮਕੋਟ, 10 ਅਗਸਤ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਵਿਖੇ ਪੰਜਾਬ ਜ਼ੋਨਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਵਿਦਿਆਰਥਣਾਂ ਨੇ ਰੱਸਾਕਸ਼ੀ ਅਤੇ ਖੋ-ਖੋ ਦੇ ਮੁਕਾਬਲਿਆਂ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਰੱਸਾਕਸ਼ੀ ਦੇ ਅੰਡਰ-14 ਅਤੇ ਅੰਡਰ-17 ਵਰਗ ਵਿਚ ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਹੌਸਲੇ ਅਤੇ ਟੀਮ ਭਾਵਨਾ ਦਾ ਸਬੂਤ ਦਿੱਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ, ਐਮ.ਡੀ. ਬਲਜੀਤ ਕੌਰ ਭੁੱਲਰ ਅਤੇ ਪ੍ਰਿੰਸੀਪਲ ਸਮਿਤਾ ਸਿੰਘ ਨੇ ਜੇਤੂ ਟੀਮਾਂ ਅਤੇ ਖਿਡਾਰਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੱਤਰ ਹਰਜੀਤ ਸਿੰਘ, ਪ੍ਰਧਾਨ ਅਮਰਿੰਦਰ ਸਿੰਘ ਕੋਕਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡੀ.ਪੀ.ਈ. ਗੁਰਜੰਟ ਸਿੰਘ, ਮਾਸਟਰ ਜਤਿੰਦਰ ਸਿੰਘ ਗਿੱਲ, ਮਨਦੀਪ ਸਿੰਘ ਡੀ.ਪੀ.ਈ. ਨਵਯੁਗ ਸਕੂਲ, ਪਰਮਿੰਦਰ ਕੌਰ ਸਰਕਾਰੀ ਸਕੂਲ ਭਿੰਡਰ, ਪ੍ਰਿਤਪਾਲ ਕੌਰ ਸਰਕਾਰੀ ਕੰਨਿਆ ਸਕੂਲ ਧਰਮਕੋਟ ਅਤੇ ਮਾਸਟਰ ਮਨਦੀਪ ਸਿੰਘ ਜਲਾਲਾਬਾਦ ਪੂਰਬੀ ਸਕੂਲ ਨੇ ਵਿਸ਼ੇਸ਼ ਤੌਰ ‘ਤੇ ਆਪਣੀ ਡਿਊਟੀ ਨਿਭਾਈ। ਸਾਰੇ ਮਹਿਮਾਨਾਂ ਨੇ ਖਿਡਾਰਨਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਖੇਡ ਭਾਵਨਾ ਪੈਦਾ ਕਰਦੇ ਹਨ। ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ।