ਵਿਸ਼ਵ ਹੈਪੇਟਾਈਟਸ ਜਾਗਰੂਕਤਾ ਮੁਹਿੰਮ ਤਹਿਤ ਕੀਤਾ ਜਾਗਰੂੁਕ
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਲਖਬੀਰ ਕੌਰ ਦੀ ਅਗਵਾਈ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਦੇ ਸੰਬੰਧ ਵਿਚ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਵਿਚ 15 ਦਿਨਾਂ ਦੀ ਵਿਸ਼ੇਸ਼ ਹੈਪੇਟਾਈਟਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਹੈਪਾਟਾਈਟਸ ਸੀ ਅਤੇ ਬੀ ਬਾਰੇ ਜਾਗਰੂਕ ਕਰਨਾ, ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕਰਨਾ ਹੈ।
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਲਖਬੀਰ ਕੌਰ ਦੀ ਅਗਵਾਈ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਦੇ ਸੰਬੰਧ ਵਿਚ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਵਿਚ 15 ਦਿਨਾਂ ਦੀ ਵਿਸ਼ੇਸ਼ ਹੈਪੇਟਾਈਟਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਹੈਪਾਟਾਈਟਸ ਸੀ ਅਤੇ ਬੀ ਬਾਰੇ ਜਾਗਰੂਕ ਕਰਨਾ, ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਇੰਨਫ਼ੈਕਸ਼ਨ ਹੈ ਜੋ ਕਿ ਵਾਇਰਸ ਰਾਹੀਂ ਫ਼ੈਲਦੀ ਹੈ। ਜੇਕਰ ਇਸ ਬਿਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ ਅਤੇ ਸਮੇਂ ਸਿਰ ਇਲਾਜ ਨਾਲ ਕਾਬੂ ਪਾਇਆ ਜਾ ਸਕਦਾ ਹੈ। ਸਾਰੀਆਂ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਆਪਣਾ ਹੈਪੇਟਾਈਟਸ ਟੈੱਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਡਾ. ਲਖਬੀਰ ਕੌਰ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਟੈੱਸਟ ਅਤੇ ਵਾਇਰਲ ਲੋਡ ਟੈੱਸਟ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਜੇਕਰ ਸਮੇਂ ਸਿਰ ਟੈੱਸਟ ਕਰਵਾ ਕੇ ਇਨ੍ਹਾਂ ਬਿਮਾਰੀਆਂ ਦਾ ਇਲਾਜ ਨਹੀਂ ਕਰਵਾਇਆ ਜਾਂਦਾ ਤਾਂ ਇਹ ਬਿਮਾਰੀਆਂ ਜਾਨਲੇਵਾ ਸਾਬਤ ਹੋ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਵਲੋਂ ਸਟਾਫ਼ ਨੂੰ ਆਨਲਾਈਨ ਰਿਪੋਰਟਿੰਗ ਬਾਰੇ ਵੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ., ਰਵੀ ਕੁਮਾਰ ਅਤੇ ਸਮੂਹ ਕਲੀਨਿਕਲ ਅਸਿਸਟੈਂਟ ਹਾਜ਼ਰ ਸਨ।