ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਆਗੂਆਂ ਦੀ ਮੀਟਿੰਗ ਬਲਵਿੰਦਰ ਸਿੰਘ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਜੀਤ ਸਿੰਘ ਲੰਡੇਰੋਡੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਲੱਗ ਰਹੇ ਧਰਨੇ ਸੰਬੰਧੀ ਅਤੇ ਹੋਰ ਅਹਿਮ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ।
ਮ
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ, ਨਾਲ ਹੋਰ। ਅਜੀਤ ਤਸਵੀਰ
13-08-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਰਗਰਮ ਆਗੂਆਂ ਦੀ ਮੀਟਿੰਗ ਬਲਵਿੰਦਰ ਸਿੰਘ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਜੀਤ ਸਿੰਘ ਲੰਡੇਰੋਡੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਲੱਗ ਰਹੇ ਧਰਨੇ ਸੰਬੰਧੀ ਅਤੇ ਹੋਰ ਅਹਿਮ ਮਸਲਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਬੋਲਦਿਆਂ ਬਲਜੀਤ ਸਿੰਘ ਲੰਡੇਰੋਡੇ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਬੰਦੀ ਸਿੰਘ ਜੋ ਕਿ ਆਪਣੀ ਸਜ਼ਾ ਤੋਂ ਦੁੱਗਣਾ ਸਮਾਂ ਜੇਲ੍ਹਾਂ ਕੱਟ ਚੁੱਕੇ ਹਨ, ਉਨ੍ਹਾਂ ਨੂੰ ਸਰਕਾਰ ਕੂਟ ਨੀਤੀ ਤਹਿਤ ਰਿਹਾਅ ਨਹੀਂ ਕਰ ਰਹੀ, ਜਦੋਂ ਕਿ ਬਲਾਤਕਾਰੀਆਂ ਨੂੰ ਵਾਰੀ-ਵਾਰੀ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਮਾਰਚ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ ਜਾਵੇਗੀ। ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ-ਭਾਰਤ ਦੇ ਫਰੀਟੇਡ ਸਮਝੌਤੇ ਦੇ ਬਰਖ਼ਿਲਾਫ਼, ਕਰਜ਼ੇ ਮੁਆਫ਼ੀ, ਐੱਮ.ਐੱਸ.ਪੀ. ਦੀ ਬਹਾਲੀ, ਨਹਿਰੀ ਪਾਣੀਆਂ ਤੇ ਪੀਣ ਵਾਲੇ ਪਾਣੀ ਦੇ ਸੰਬੰਧ ਵਿਚ 1 ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਹਰੇਕ ਪਿੰਡ ਤੋਂ ਦੋ ਟਰੈਕਟਰ-ਟਰਾਲੀਆਂ ਲੈ ਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਚੰਡੀਗੜ੍ਹ ਵਿਚ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ 23 ਅਗਸਤ ਨੂੰ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕਰਕੇ ਕਿਸਾਨਾਂ ਨੂੰ ਜਾਗਰੂਕ ਤੇ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਦਵਿੰਦਰ ਸਿੰਘ ਲੁਬਾਣਿਆਂਵਾਲੀ, ਗਗਨਦੀਪ ਸਿੰਘ ਗੱਗਾ ਥਾਂਦੇਵਾਲਾ, ਜੁਗਰਾਜ ਸਿੰਘ ਲੁਬਾਣਿਆਂਵਾਲੀ ਹਾਜ਼ਰ ਸਨ।