14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ੍ਰੀ ਮੁਕਤਸਰ ਸਾਹਿਬ ਦੇ ਵਣ ਮੰਡਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਜੰਗਲਾਤ ਵਿਭਾਗ ਦੇ ਮੁਲਾਜ਼ਮ।

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਉਨ੍ਹਾਂ ਦੇ ਵਿਭਾਗ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਲਈ ਬਜਟ ਜਾਰੀ ਨਾ ਕੀਤੇ ਜਾਣ ਕਾਰਨ ਤਨਖ਼ਾਹਾਂ ਨਾ ਮਿਲਣ ਖ਼ਿਲਾਫ਼ ਮੰਡਲ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿਚ ਕੰਮ ਕਰ ਰਹੇ ਜੰਗਲਾਤ ਵਰਕਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਾ ਹੋਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋਏ ਪਏ ਹਨ।

ਅਜੀਤ ਡੈਸਕ 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਉਨ੍ਹਾਂ ਦੇ ਵਿਭਾਗ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਲਈ ਬਜਟ ਜਾਰੀ ਨਾ ਕੀਤੇ ਜਾਣ ਕਾਰਨ ਤਨਖ਼ਾਹਾਂ ਨਾ ਮਿਲਣ ਖ਼ਿਲਾਫ਼ ਮੰਡਲ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿਚ ਕੰਮ ਕਰ ਰਹੇ ਜੰਗਲਾਤ ਵਰਕਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਾ ਹੋਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋਏ ਪਏ ਹਨ। ਉਨ੍ਹਾਂ ਸਰਕਾਰ ਦੇ ਵਿੱਤੀ ਪ੍ਰਬੰਧਨ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਮਜ਼ਦੂਰ ਵਰਗ ਦਾ ਗੁਜ਼ਾਰਾ ਉਨ੍ਹਾਂ ਨੂੰ ਮਿਲਣ ਵਾਲੀ ਤਨਖ਼ਾਹ ਨਾਲ ਹੀ ਹੁੰਦਾ ਹੈ। ਅਜਿਹੀ ਹਾਲਤ ਵਿਚ ਜੇਕਰ ਸਰਕਾਰਾਂ ਹੀ ਮਜ਼ਦੂਰ ਵਰਗ ਦੀਆਂ ਤਨਖ਼ਾਹਾਂ ਵਿਚ ਦੇਰੀ ਕਰਨਗੀਆਂ ਤਾਂ ਉਹ ਨਿਆਂ ਲੈਣ ਲਈ ਕਿਸ ਵੱਲ ਮੂੰਹ ਕਰਨ। ਆਗੂਆਂ ਨੇ ਸਰਕਾਰ ਦੁਆਰਾ 2023 ਵਿਚ ਬਣਾਏ ਐਕਟ ’ਚ ਸੋਧ ਕਰਦਿਆਂ ਜੰਗਲਾਤ ਦੇ ਕੰਮ ਨੂੰ ਖ਼ਤਰੇ ਵਾਲਾ ਕੰਮ ਮੰਨਦੇ ਹੋਏ ਤਿੰਨ ਸਾਲਾਂ ਤੋਂ ਵਧੇਰੇ ਸਮੇਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕੀਤੇ ਜਾਣ ਦੀ ਜਥੇਬੰਦੀ ਦੀ ਮੰਗ ਨੂੰ ਫ਼ਿਰ ਤੋਂ ਦੁਹਰਾਇਆ। ਉਨ੍ਹਾਂ ਮੰਗ ਕੀਤੀ ਕਿ 16 ਮਈ 2023 ਨੂੰ ਜਾਰੀ ਹੋਈ ਸੀਨੀਆਰਤਾ ਸੂਚੀ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਜਾਰੀ ਕੀਤੇ ਜਾਣ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਜੰਗਲਾਤ ਕਾਮੇ ਦੀ ਮੌਤ ਹੋਣ ’ਤੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇ, ਪੱਕੇ ਕੀਤੇ ਗਏ ਮੁਲਾਜ਼ਮਾਂ ਨੂੰ ਬਣਦੇ ਸਕੇਲਾਂ ਅਨੁਸਾਰ ਤਨਖ਼ਾਹ ਦਿੱਤੀ ਜਾਵੇ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕਰਦਿਆਂ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਬਲਦੇਵ ਸਿੰਘ, ਛਿੰਦਾ ਸਿੰਘ, ਗੁਰਦੇਵ ਸਿੰਘ, ਤਰਲੋਕ ਸਿੰਘ, ਮੱਖਣ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਗੰਗੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਗਰਾਈਂ ਕਲਾਂ ’ਚ ਰਾਤ ਸਮੇਂ ਬਿਜਲੀ ਦੇ ਮੀਟਰ ਚੋਰੀ, ਪੁਰਾਣੇ ਮੀਟਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਹਰੇਕ ਵਰਗ ਖ਼ੁਸ਼-ਵਿਧਾਇਕ ਕਾਕਾ ਬਰਾੜ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਅਕਾਲੀ ਦਲ ਤੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।