18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਬੀਰ ’ਤੇ ਹਮਲਾ ਸੋਚੀ ਸਮਝੀ ਸਾਜਿਸ਼ ਦਾ ਨਤੀਜਾ: ਧਾਲੀਵਾਲ, ਜਟਾਣਾ

ਸਾਦਿਕ, 17 ਅਗਸਤ (ਆਰ. ਐਸ.

ਬਲਜਿੰਦਰ ਸਿੰਘ ਧਾਲੀਵਾਲ ਤੇ ਰਵਿੰਦਰ ਸਿੰਘ ਬੱਬਲ ਜਟਾਣਾ 18-08-2026
ਸਾਦਿਕ, 17 ਅਗਸਤ (ਆਰ.ਐਸ.ਧੁੰਨਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਹਮਲਾ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ ਅਤੇ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਨੇ ਸਾਂਝੇ ਤੌਰ ’ਤੇ ਕੀਤਾ। ਦੋਹਾਂ ਆਗੂਆਂ ਨੇ ਕਿਹਾ ਕਿ ਕੋਈ ਵੀ ਧਾਰਮਿਕ ਅਸਥਾਨ ਆਪਣੇ ਸ਼ਰਧਾਲੂਆਂ ’ਤੇ ਅਜਿਹੇ ਹਮਲੇ ਦੀ ਇਜ਼ਾਜਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸ: ਬਾਦਲ ’ਤੇ ਕਿਸੇ ਗੁਰਦੁਆਰਾ ਸਾਹਿਬ ਵਿਖੇ ਹੋਇਆ ਇਹ ਦੂਜਾ ਹਮਲਾ ਹੈ ਤੇ ਸ: ਬਾਦਲ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਅੱਗੇ ਤੋਂ ਕੋਈ ਵੀ ਅਜਿਹੀ ਘਿਨਾਉਣੀ ਹਰਕਤ ਨਾ ਕਰ ਸਕੇ।
ਪਿਛਲੀ ਖ਼ਬਰ ਅਪਾਹਜ ਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।