25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪ੍ਰਕਾਸ਼ ਸਿੰਘ ਸੇਵੇਵਾਲਾ ਵਲੋਂ ਸਿਆਸੀ ਸਰਗਰਮੀਆਂ ਤੇਜ਼ ਪਿੰਡ ਮੜਾਕ ਵਿਖੇ ਵਰਕਰਾਂ ਨਾਲ ਕੀਤੀ ਮੁਲਾਕਾਤ

ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਜੈਤੋ ਤੋਂ ਸੀਨੀਅਰ ਆਗੂ ਪ੍ਰਕਾਸ਼ ਸਿੰਘ ਸੇਵੇਵਾਲਾ ਵਿਧਾਨ ਸਭਾ ਕਨਵੀਨਰ ਭਾਜਪਾ ਜੈਤੋ ਜ਼ਿਲ੍ਹਾ ਪ੍ਰਧਾਨ ਐੱਸ. ਸੀ.

ਪਿੰਡ ਮੜਾਕ ਵਿਖੇ ਵਰਕਰਾਂ ਨਾਲ ਕੀਤੀ ਮੁਲਾਕਾਤ ਦੌਰਾਨ ਪ੍ਰਕਾਸ਼ ਸਿੰਘ ਸੇਵੇਵਾਲਾ ਤੇ ਮਨਜੀਤ ਸਿੰਘ ਢਿੱਲਵਾਂ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 25-08-2026
ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਜੈਤੋ ਤੋਂ ਸੀਨੀਅਰ ਆਗੂ ਪ੍ਰਕਾਸ਼ ਸਿੰਘ ਸੇਵੇਵਾਲਾ ਵਿਧਾਨ ਸਭਾ ਕਨਵੀਨਰ ਭਾਜਪਾ ਜੈਤੋ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਮੋਰਚਾ ਫ਼ਰੀਦਕੋਟ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਮੜਾਕ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦਕ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ਨਾਲ ਹੁੰਦੀ ਹੈ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਆਗੂ ਗੁਰਬਿੰਦਰ ਸਿੰਘ, ਮਨਜੀਤ ਸਿੰਘ ਢਿੱਲਵਾਂ ਪ੍ਰਧਾਨ ਬੀ.ਸੀ. ਮੋਰਚਾ, ਯੂਥ ਪ੍ਰਧਾਨ ਰਮਨਦੀਪ ਸਿੰਘ ਮਲਹੋਤਰਾ ਰਾਮੇਆਣਾ, ਬੱਗੜ ਸਿੰਘ ਸੁਰਘੂਰੀ, ਰਾਮ ਸਿੰਘ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ, ਰਾਮ ਅਵਤਾਰ ਵਰਮਾ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ, ਰਣਬੀਰ ਸਿੰਘ ਸੇਵੇਵਾਲਾ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਤਰੰਜ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਜ਼ਿਲ੍ਹੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।