26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਹਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਸਵਿੰਦਰ ਸ਼ੀਮਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਪ੍ਰੀਤ ਕੌਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰੂਪਾ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਸ ਦਾ ਨਿਪਟਾਰਾ ਕੀਤਾ ਗਿਆ।

ਅਜੀਤ ਡੈਸਕ 26-08-2026
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਹਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਸਵਿੰਦਰ ਸ਼ੀਮਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਪ੍ਰੀਤ ਕੌਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰੂਪਾ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਸ ਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਨ੍ਹਾਂ ਦੀ ਚੈਕਿੰਗ ਕੀਤੀ ਗਈ। ਜੇਲ੍ਹ ਦੌਰੇ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਜੇਲ੍ਹ ਵਿਚ ਬੰਦ ਹਵਾਲਾਤੀਆਂ ਵਲੋਂ ਆਪਣੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਪ੍ਰਸੰਸਾ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਜੇਲ੍ਹ ਸੁਪਰਡੈਂਟ, ਜੇਲ੍ਹ ਦਾ ਸਮੂਹ ਸਟਾਫ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅਣਪਛਾਤੇ ਲੁਟੇਰੇ ਔਰਤ ਦੀਆਂ ਵਾਲੀਆਂ ਝਪਟਮਾਰ ਕੇ ਫ਼ਰਾਰ ਅਗਲੀ ਖ਼ਬਰ ਗਲਿਆਰਾ ਯੋਜਨਾ ਤਹਿਤ ਮਾਤਾ ਭਾਗ ਕੌਰ ਦੇ ਬੁੱਤ ਸਥਾਨ ਨੂੰ ਲੈ ਕੇ ਵਿਵਾਦ ਲੋਕਾਂ ਵਲੋਂ ਬੁੱਤ ਚੌਂਕ ’ ਚ ਲਗਾਉਣ ਦੀ ਮੰਗ ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।