28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐੱਸ.ਡੀ.ਐੱਮ. ਦਫ਼ਤਰ ਗਿੱਦੜਬਾਹਾ ਅੱਗੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫ਼ੂਕੇ

ਗਿੱਦੜਬਾਹਾ, 27 ਅਗਸਤ (ਸ਼ਿਵਰਾਜ ਸਿੰਘ ਬਰਾੜ)-ਅੱਜ ਐੱਸ. ਡੀ.

? 28-08-2026
ਗਿੱਦੜਬਾਹਾ, 27 ਅਗਸਤ (ਸ਼ਿਵਰਾਜ ਸਿੰਘ ਬਰਾੜ)-ਅੱਜ ਐੱਸ.ਡੀ.ਐੱਮ. ਦਫ਼ਤਰ ਗਿੱਦੜਬਾਹਾ ਅੱਗੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਸੂਬਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ। ਇਸ ਮੌਕੇ ਜਥੇਬੰਦੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਤੇ ਮਜ਼ਦੂਰ ਜਥੇਬੰਦੀ, ਪੈਨਸ਼ਨਰਜ਼ ਐਸੋਸੀਏਸ਼ਨ, ਕੁਲ ਹਿੰਦ ਕਿਸਾਨ ਯੂਨੀਅਨ, ਸਾਬਕਾ ਸੈਨਿਕ ਐਸੋਸੀਏਸ਼ਨ ਆਦਿ ਨੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਲੋੜੀਂਦੀਆਂ ਜ਼ਰੂਰਤ ਵਾਲੀਆਂ ਵਸਤੂਆਂ ’ਤੇ ਬੇਲੋੜੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਗਲਾ ਘੁੱਟ ਦਿੱਤਾ ਹੈ, ਜਿਸ ਨਾਲ ਗ਼ਰੀਬ ਤੇ ਮੱਧ ਵਰਗੀ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਅੱਜ ਹਰ ਵਰਗ ਸਰਕਾਰ ਦੀਆਂ ਨੀਤੀਆ ਤੋਂ ਦੁਖੀ ਹੈ। ਪੰਜਾਬ ਦੀਆਂ ਹਰ ਵਰਗ ਦੀਆਂ ਜਥੇਬੰਦੀਆਂ ਸੜਕਾਂ ’ਤੇ ਹਨ ਅਤੇ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਤੋਂ ਇਲਾਵਾ ਪਿੰਡ ਵਿਚ ਕਿਸਾਨਾਂ ਦੀਆਂ ਖੇਤਾਂ ਵਿਚੋਂ ਚੋਰੀ ਹੋ ਰਹੀਆਂ ਮੋਟਰਾਂ ਤੇ ਟਰਾਂਸਫ਼ਾਰਮਰਾਂ ’ਤੇ ਨੱਥ ਪਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਸਰਕਾਰ ਵਲੋਂ ਆਪਣੀਆਂ ਕੋਝੀਆਂ ਚਾਲਾਂ ਚੱਲਦਿਆਂ ਪ੍ਰੈੱਸ ਦੀ ਆਜ਼ਾਦੀ ’ਤੇ ਵੀ ਹਮਲਾ ਕੀਤਾ ਜਾ ਰਿਹਾ ਹੈ। ਹਰ ਪਾਸੇ ਰਿਸ਼ਵਤਖੋਰੀ ਦਾ ਬੋਲਬਾਲਾ ਹੈ। ਅਫ਼ਸਰਸ਼ਾਹੀ ਬੇਲਗਾਮ ਹੋ ਗਈ ਹੈ। ਇੰਝ ਲੱਗ ਰਿਹਾ ਹੈ ਕਿ ਜਿਵੇਂ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਇਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ। ਇਸ ਮੌਕੇ ਕੁਲਦੀਪ ਸਿੰਘ ਨੇਤਾ ਸੂਬਾ ਆਗੂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ, ਨਾਨਕ ਸਿੰਘ, ਜਗਜੀਤ ਸਿੰਘ, ਸੁਖਪਾਲ ਸਿੰਘ ਕੁਲ ਹਿੰਦ ਕਿਸਾਨ ਯੂਨੀਅਨ, ਜਸਵਿੰਦਰ ਸਿੰਘ, ਚਰਜਨਜੀਤ ਸਿੰਘ, ਭੀਮ ਸੈਨ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਫ਼ੌਜੀ ਸਾਬਕਾ ਸੈਨਿਕ ਐਸੋਸੀਏਸ਼ਨ, ਕਿਰਪਾਲ ਸਿੰਘ ਬਾਦੀਆਂ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।