28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਮੁਲਾਜ਼ਮ ਤੇ ਰਿਟਾਇਰਡ ਪੈਨਸ਼ਨਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਮਲੋਟ, 27 ਅਗਸਤ (ਪਾਟਿਲ)-ਅੱਜ ਮਲੋਟ ਸ਼ਹਿਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮ ਤੇ ਰਿਟਾਇਰਡ ਪੈਨਸ਼ਨਰ ਮੁਲਾਜ਼ਮਾਂ ਵਲੋਂ ਬਿਜਲੀ ਬੋਰਡ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ ਗਿਆ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਮਲੋਟ ਸ਼ਹਿਰ ਦੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਬਲਕਾਰ ਸਿੰਘ ਔਲਖ, ਕੌਂਸਲਰ ਸੋਨੂੰ ਡਾਵਰ ਅਤੇ ਲੀਲੂ ਰਾਮ ਆਦਿ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਨ੍ਹਾਂ ਵਲੋਂ ਧਰਨੇ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੀ ਹੈ।

ਮਲੋਟ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਮੁਲਾਜ਼ਮ ਅਤੇ ਰਿਟਾਇਰਡ ਪੈਨਸ਼ਨਰ ਮੁਲਾਜ਼ਮ ਅਤੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ। ਤਸਵੀਰ: ਪਾਟਿਲ 28-08-2026
ਮਲੋਟ, 27 ਅਗਸਤ (ਪਾਟਿਲ)-ਅੱਜ ਮਲੋਟ ਸ਼ਹਿਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮ ਤੇ ਰਿਟਾਇਰਡ ਪੈਨਸ਼ਨਰ ਮੁਲਾਜ਼ਮਾਂ ਵਲੋਂ ਬਿਜਲੀ ਬੋਰਡ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ ਗਿਆ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਮਲੋਟ ਸ਼ਹਿਰ ਦੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਬਲਕਾਰ ਸਿੰਘ ਔਲਖ, ਕੌਂਸਲਰ ਸੋਨੂੰ ਡਾਵਰ ਅਤੇ ਲੀਲੂ ਰਾਮ ਆਦਿ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਨ੍ਹਾਂ ਵਲੋਂ ਧਰਨੇ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੀ ਹੈ। ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਵੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉਨ੍ਹਾਂ ਵਿਚ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਸ਼ਾਮਿਲ ਹੋਣਗੇ ਅਤੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿਚ ਆਵਾਜ਼ ਚੁੱਕਣਗੇ।
ਪਿਛਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਐੱਨ.ਸੀ.ਸੀ. ਲਈ 30 ਕੈਡਿਟਾਂ ਦੀ ਚੋਣ ਅਗਲੀ ਖ਼ਬਰ ਸਾਬਕਾ ਸੈਨਿਕਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।