ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ।
ਅਜੀਤ ਡੈਸਕ
28-08-2026