ਸਾਦਿਕ, 28 ਅਗਸਤ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਦਿਆਰਥਣਾਂ ਵਿਚ ਸਿਹਤ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੰਧ ਚਿੱਤਰਕਾਰੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਵਿਦਿਆਰਥਣਾਂ ਨੇ ਰਚਨਾਤਮਕ ਢੰਗ ਨਾਲ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਅਤੇ ਚਿੱਤਰਾਂ ਦੁਆਰਾ ਐਚ.ਆਈ.ਵੀ. ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੰਧਾਂ ਨੂੰ ਸੁੰਦਰ ਅਤੇ ਜਾਣਕਾਰੀ ਭਰਪੂਰ ਚਿੱਤਰਾਂ ਨਾਲ ਸਜਾਇਆ। ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥਣਾਂ ਦੀ ਇਸ ਰਚਨਾਤਮਕ ਪਹਿਲ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਸਮਾਜ ਵਿਚ ਸਿਹਤ ਅਤੇ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।