01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਨੀ ਫ਼ੱਤਣਵਾਲਾ ਅਤੇ ਮਨਜੀਤ ਸਿੰਘ ਫ਼ੱਤਣਵਾਲਾ ਨੇ ਸੁਖਬੀਰ ਬਾਦਲ ਦਾ ਹਾਲਚਾਲ ਜਾਣਿਆ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਜੈਰਾਜ ਸਿੰਘ ਬਰਾੜ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਗੁਲਦਸਤਾ ਭੇਂਟ ਕੀਤਾ ਤੇ ਹਾਲਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਚੜ੍ਹਦੀ ਕਲਾ ਵਿਚ ਹਨ ਅਤੇ ਜਲਦ ਹੀ ਸਿਹਤਯਾਬ ਹੋ ਕੇ ਮੁੜ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਲੱਗਣਗੇ।

ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਜੈਰਾਜ ਸਿੰਘ ਬਰਾੜ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਗੁਲਦਸਤਾ ਭੇਂਟ ਕੀਤਾ ਤੇ ਹਾਲਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਚੜ੍ਹਦੀ ਕਲਾ ਵਿਚ ਹਨ ਅਤੇ ਜਲਦ ਹੀ ਸਿਹਤਯਾਬ ਹੋ ਕੇ ਮੁੜ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਲੱਗਣਗੇ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ, ਤੇਜਿੰਦਰ ਸਿੰਘ ਮਿੱਡੂਖੇੜਾ, ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ, ਨਿਧੜਕ ਸਿੰਘ ਬਰਾੜ, ਗੁਰਵਿੰਦਰ ਸਿੰਘ ਵਣਵਾਲਾ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਹੈਪੀ ਮਾਨ ਪੀ.ਏ., ਗੁਰਚਰਨ ਸਿੰਘ ਪੀ.ਏ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਖ਼ਮੀ ਹਾਲਤ ’ਚ ਰੇਲਵੇ ਟਰੈਕ ਨਜ਼ਦੀਕ ਤੋਂ ਮਿਲੀ 3 ਸਾਲਾ ਬੱਚੀ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਮਿੱਡਾ ਵਿਖੇ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।