04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਭਗਤੀ ਤੇ ਖ਼ੁਸ਼ੀਆਂ ਨਾਲ ਭਰਿਆ ਨਜ਼ਰ ਆਇਆ।

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਭਗਤੀ ਤੇ ਖ਼ੁਸ਼ੀਆਂ ਨਾਲ ਭਰਿਆ ਨਜ਼ਰ ਆਇਆ। ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦੇ ਮਨਮੋਹਕ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਸੁੰਦਰ ਅਤੇ ਰੰਗ-ਬਿਰੰਗੇ ਪਰੰਪਰਾਗਤ ਪਹਿਰਾਵਿਆਂ ਵਿਚ ਸਜ ਕੇ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਭਗਤੀ ਭਰੇ ਗੀਤਾਂ ’ਤੇ ਮਨਮੋਹਕ ਡਾਂਸ ਪੇਸ਼ ਕੀਤੇ। ਨੰਨ੍ਹੇ ਬੱਚਿਆਂ ਦੀ ਮਾਸੂਮੀਅਤ, ਆਤਮ-ਵਿਸ਼ਵਾਸ ਤੇ ਸ਼ਾਨਦਾਰ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਗਵਦ ਗੀਤਾ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸੱਚਾਈ , ਪਿਆਰ, ਦਇਆ, ਨੇਕੀ ਤੇ ਆਪਣੇ ਕਰਤੱਵ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਣਾ ਦਿੱਤੀ ਗਈ। ਇਸ ਤਰ੍ਹਾਂ ਇਸ ਤਿਉਹਾਰ ਰਾਹੀਂ ਬੱਚਿਆਂ ਨੂੰ ਆਪਣੀ ਭਾਰਤੀ ਸੰਸਕ੍ਰਿਤੀ ਅਤੇ ਵਿਰਸੇ ਨਾਲ ਜੋੜਨ ਦਾ ਸੁੰਦਰ ਉਪਰਾਲਾ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਵਿਚ ਸਕੂਲ ਚੇਅਰਮੈਨ ਜਸਵਿੰਦਰ ਸਿੰਘ, ਡਾਇਰੈਕਟਰ ਦਲਜੀਤ ਸਿੰਘ, ਪ੍ਰਿੰਸੀਪਲ ਜੋਤੀ ਗਾਂਧੀ ਦੀ ਅਗਵਾਈ, ਵਾਈਸ ਪ੍ਰਿੰਸੀਪਲ ਸੋਨੀਆ ਦਾ ਸਹਿਯੋਗ ਅਤੇ ਕੋਆਰਡੀਨੇਟਰ ਪੂਨਮ ਸ਼ਰਮਾ ਤੇ ਅਮਨਦੀਪ ਕੌਰ ਦੀ ਮਹ ੱਤਵਪੂਰਨ ਭੂਮਿਕਾ ਰਹੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਇਆ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੀਟਿੰਗ ਕਿਹਾ : ਨਸ਼ਿਆਂ ਦੇ ਮੁਕੰਮਲ... ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 5ਵੇਂ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।