04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਰੀਵਾਲਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਗ਼ਰੀਬ ਤੇ ਲੋੜਵੰਦ ਲੋਕਾਂ ਦੀ ਸਿਹਤ ਦੀ ਜਾਂਚ ਤੇ ਮੁਫ਼ਤ ਮੈਡੀਕਲ ਸਹਾਇਤਾ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਭਾਈ ਜਸ਼ਨ ਚਹਿਲ ਵਲੋਂ ਮੰਡੀ ਬਰੀਵਾਲਾ ਵਿਖੇ ਐੱਨ. ਜੀ.

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਗ਼ਰੀਬ ਤੇ ਲੋੜਵੰਦ ਲੋਕਾਂ ਦੀ ਸਿਹਤ ਦੀ ਜਾਂਚ ਤੇ ਮੁਫ਼ਤ ਮੈਡੀਕਲ ਸਹਾਇਤਾ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਭਾਈ ਜਸ਼ਨ ਚਹਿਲ ਵਲੋਂ ਮੰਡੀ ਬਰੀਵਾਲਾ ਵਿਖੇ ਐੱਨ.ਜੀ.ਓਜ਼. ਦੀ ਸਹਾਇਤਾ ਨਾਲ ਵਿਸ਼ਾਲ ਮੈਡੀਕਲ ਕੈਂਪ ਲਗਵਾਇਆ ਗਿਆ। ਪੰਚਾਇਤੀ ਧਰਮਸ਼ਾਲਾ ਵਿਚ ਲਗਾਏ ਕੈਂਪ ਵਿਚ ਕਰੀਬ 800 ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਮਾਹਿਰ ਡਾਕਟਰਾਂ ਵਲੋਂ ਅੱਖਾਂ, ਹੱਡੀਆਂ ਤੇ ਜੋੜਾਂ ਦੇ ਦਰਦ, ਸਰਵਾਈਕਲ, ਖ਼ੂਨ ਦੀ ਜਾਂਚ ਅਤੇ ਹੋਰ ਵੀ ਬਿਮਾਰੀਆਂ ਦੀ ਜਾਂਚ ਕੀਤੀ ਗਈ। ਕੈਂਪ ਵਿਚ ਕਰੀਬ 600 ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਹੀ ਮੁਫ਼ਤ ਨਜ਼ਰ ਦੀਆਂ ਐਨਕਾਂ ਬਣਾ ਕੇ ਦਿੱਤੀਆਂ ਗਈਆਂ ਅਤੇ ਖ਼ੂਨਦਾਨੀਆਂ ਨੇ 30 ਯੂਨਿਟ ਖ਼ੂਨ ਵੀ ਦਾਨ ਕੀਤਾ ਗਿਆ। ਕੈਂਪ ਦੌਰਾਨ ਲੋੜਵੰਦ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆ। ਖ਼ੂਨਦਾਨੀਆਂ ਨੂੰ ਪ੍ਰਬੰਧਕਾਂ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ। ਇਸ ਮੌਕੇ ਭਾਈ ਜਸ਼ਨ ਚਹਿਲ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੋੜਵੰਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤ ਪਹੁੰਚਾਉਣ ਦੇ ਨਾਲ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਵੀ ਅਜਿਹੇ ਹੋਰ ਮੈਡੀਕਲ ਕੈਂਪ ਲਗਵਾਏ ਜਾਣਗੇ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਸਮੇਂ ਸਿਰ ਜਾਂਚ ਅਤੇ ਲੋੜੀਂਦੀ ਮੈਡੀਕਲ ਸਹਾਇਤਾ ਮਿਲ ਸਕੇ। ਇਸ ਮੌਕੇ ਪਰਮਜੀਤ ਸਿੰਘ ਬਿੱਲੂ ਸਿੱਧੂ, ਸਨਮ ਬੱਤਰਾ, ਮੋਹਕਮ ਸੰਧੂ, ਸ਼ੇਰਬਾਜ਼ ਫ਼ੱਤਣਵਾਲਾ, ਸੋਨੂੰ ਬਰਾੜ, ਗੁਰਵਿੰਦਰ ਢਿੱਲ ੋਂ, ਬਿੱਟਾ ਗਿੱਲ ਐੱਮ.ਸੀ., ਗੋਰਾ ਐੱਮ.ਸੀ., ਜੀਤਾ ਐੱਮ.ਸੀ., ਮਨੀਸ਼ ਕੁਮਾਰ ਮੋਨੂੰ ਗਰਗ, ਰਾਜੇਸ਼ ਸਿੰਗਲਾ, ਟਹਿਲ ਸਿੰਘ, ਭੱਲਣ ਸਿੰਘ, ਜਥੇਦਾਰ ਇਕਬਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਵਾੜਾਦਰਾਕਾ ਤੇ ਫਿੱਡੇ ਕਲਾਂ ਵਿਖੇ ਖ਼ੇਡ ਮੈਦਾਨਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।