05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ’ਚ ਨਾਬਾਲਗ ਸਮੇਤ 4 ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਸ਼ੋਕ ਮੀਨਾ ਐਸ.

ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਸ਼ੋਕ ਮੀਨਾ ਐਸ.ਪੀ. (ਡੀ.) ਅਤੇ ਬਚਨ ਸਿੰਘ ਡੀ.ਐਸ.ਪੀ. ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਟੀਮ ਵਲੋਂ ਈਟ ਐਂਡ ਆਊਟ ਰੈਸਟੋਰੈਂਟ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਟਰੇਸ ਕਰਦਿਆਂ ਨਾਬਾਲਿਗ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਅੱਗ ਲੱਗਣ ਕਾਰਨ ਰੈਸਟੋਰੈਂਟ ਦਾ ਕਰੀਬ 7 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਤਿੰਨ ਫ਼ੜੇ ਗਏ ਵਿਅਕਤੀਆਂ ਵਿਚ ਵਿਕਾਸ, ਆਕਾਸ਼ ਅਤੇ ਲਖਵੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਇਕ ਨਾਬਾਲਗ ਸ਼ਾਮਿਲ ਹੈ। ਇਸ ਸਬੰਧੀ ਤਫਤੀਸ਼ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
ਪਿਛਲੀ ਖ਼ਬਰ ਪਿ੍ੰਸੀਪਲ ਕੰਵਲਪ੍ਰੀਤ ਕੌਰ ਸਿੱਧੂ ਨੂੰ ਅੱਜ ਮਿਲੇਗਾ ‘ਸਟੇਟ ਐਵਾਰਡ’ ਅਗਲੀ ਖ਼ਬਰ ਹਨੀ ਫੱਤਣਵਾਲਾ ਨੇ ਜਗਜੀਤ ਸਿੰਘ ਕ੍ਰਿਪਾਲਕੇ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਅਫ਼ਸੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।