05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਵਿਲੱਖਣ ਉਪਰਾਲਾ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ. ਐੱਸ.

ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੰਦਿਆਂ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰ ਰਵਨੀਤ ਕੌਰ ਸਪੁੱਤਰੀ ਗੁਰਨਿਸ਼ਾਨ ਸਿੰਘ ਦਾ ਜਨਮ ਦਿਨ ਵੀ ਵਿਲੱਖਣ ਤੇ ਪ੍ਰੇਰਨਾਦਾਇਕ ਢੰਗ ਨਾਲ ਮਨਾਇਆ ਗਿਆ। ਰਵਨੀਤ ਕੌਰ ਦੇ ਜਨਮ ਦਿਨ ਮੌਕੇ ਕੇਕ ਕੱਟਣ ਜਾਂ ਹੋਰ ਰਵਾਇਤੀ ਤਰੀਕੇ ਦੀ ਬਜਾਏ, ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਬੂਟੇ ਲਗਾ ਕੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਇਹ ਬੂਟੇ ਦਸਮੇਸ਼ ਹਰਿਆਵਲ ਲਹਿਰ ਦੇ ਮੁੱਖ ਸੇਵਾਦਾਰ ਗੁਰਨਿਸ਼ਾਨ ਸਿੰਘ ਹੋਰਾਂ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿਚ ਲਗਾਏ ਗਏ। ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਸਮਾਜ ਨੂੰ ਅਪੀਲ ਕਰਦਿਆਂ ‘ਹਰ ਇਕ ਮਨੁੱਖ ਲਾਵੇ ਇਕ ਰੁੱਖ’ ਦਾ ਸੁਨੇਹਾ ਦਿੱਤਾ। ਅਖ਼ੀਰ ਵਿਚ ਪ੍ਰਿੰਸੀਪਲ ਮੁਨੀਸ਼ ਚੋਪੜਾ ਨੇ ਰਵਨੀਤ ਕੌਰ ਨੂੰ ਉਸ ਦੇ ਜਨਮ ਦਿਨ ਮੌਕੇ ਕੀਤੀ ਗਈ ਅਨੌਖੀ ਪਹਿਲ ਕਦਮੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਵੱਖ - ਵੱਖ ਥਾਈਂ ਉਤਸ਼ਾਹ ਤੇ ਸ਼ਰਧਾ ਪੂਰਬਕ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਧਰਮ,... ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।