10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ 15 ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਉਣ ਦੇ ਵਿਰੋਧ ’ਚ ਭਾਜਪਾ ਵਲੋਂ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਘਾਹ ਮੰਡੀ ਚੌਂਕ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਅਤੇ ਬਾਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ।

ਅਜੀਤ ਡੈਸਕ 10-09-2026
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਘਾਹ ਮੰਡੀ ਚੌਂਕ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਅਤੇ ਬਾਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਲੋਕਾਂ ਦੀ ਇਸ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਦੇ ਨਾਲ-ਨਾਲ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਭਾਜਪਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਬਲਵਿੰਦਰ ਸਿੰਘ ਮਿੰਕਲ ਬਜਾਜ, ਅਰਵਿੰਦ ਪਠੇਲਾ, ਰਾਜ ਕੁਮਾਰ ਭਟੇਜਾ ਮੇਲੂ, ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਰਵਿੰਦਰ ਕਟਾਰੀਆ, ਮੰਡਲ-1 ਪ੍ਰਧਾਨ ਜਗਮੀਤ ਸਿੰਘ ਜੱਗੀ, ਮੰਡਲ-2 ਪ੍ਰਧਾਨ ਸ਼ਿਵਨੰਦਨ ਬਿੱਲੂ ਕਟਾਰੀਆ, ਮੰਡਲ-3 ਪ੍ਰਧਾਨ ਰਜਿੰਦਰ ਕੁਮਾਰ, ਰਜੀਵ ਦਾਬੜਾ, ਕਪਿਲ ਧੂੜੀਆ, ਰਜੇਸ਼ ਕਟਾਰੀਆ, ਨਵੀਨ ਕੁਮਾਰ ਨਵੀ ਮੋਰਵਾਲ, ਰਾਹੁਲ ਕਟਾਰੀਆ, ਮਨੀਸ਼ ਧਮੀਜਾ, ਅੰਕੁਸ਼ ਸੇਠੀ, ਨੀਟਾ ਤੰਵਰ, ਸ਼ਮਿੰਦਰ ਸਿੰਘ ਸੇਖੋਂ, ਸਾਬਕਾ ਜ਼ਿਲ੍ਹਾ ਐੱਸ.ਸੀ. ਮੋਰਚਾ ਪ੍ਰਧਾਨ ਹਰਮੀਤ ਸਿੰਘ ਮੋੜ, ਗਗਨਦੀਪ ਢਿੱਲੋਂ, ਅੰਮ੍ਰਿਤਦੀਪ ਸਿੰਘ ਮੰਡਲ ਪ੍ਰਧਾਨ ਥਾਂਦੇਵਾਲਾ, ਰਜਿੰਦਰ ਖੁਰਾਣਾ, ਨਰਿੰਦਰ, ਜਗਦੀਸ਼, ਰਵਿੰਦਰਪਾਲ, ਮੰਗਾ ਬਲਮਗੜ੍ਹੀਆ ਜਨਰਲ ਸਕੱਤਰ ਲੱਖੇਵਾਲੀ, ਜਸਪ੍ਰੀਤ ਸਿੰਘ ਮੌੜ ਮੀਤ ਪ੍ਰਧਾਨ ਲੱਖੇਵਾਲੀ ਮੰਡਲ, ਮੋਰਧ ਵਾਜ ਸੇਠੀ, ਅਮਨਦੀਪ, ਸੁਖਦੇਵ ਅਤੇ ਵਿਕਰਾਂਤ ਤੇਰ੍ਹੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸੰਬੰਧੀ ਕਪਿਲ ਸ਼ਰਮਾ ਨੇ ਸਰਕਾਰੀ ਕਾਲਜ ਦੇ ਸਟਾਫ਼ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।