11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਸੰਬੰਧੀ ਜਾਰੀ ਨੋਟਿਸ ਵਾਪਸ ਲੈਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਦਾ ਕੰਮ ਨਾ ਕਰਨ ਕਾਰਨ ਉਨ੍ਹਾਂ ਨੂੰ ਜਾਰੀ ਕੀਤੇ ਗਏ ਨੋਟਿਸ ਧੱਕੇਸ਼ਾਹੀ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਨਾ ਲੈਣ ਸੰਬੰਧੀ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ, ਪਰ ਇਸ ਦੇ ਬਾਵਜੂਦ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਲਈ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਬਲਾਕ ਕਮੇਟੀ ਵਲੋਂ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦੇ ਕੇ ਸਪੱਸ਼ਟ ਕੀਤਾ ਗਿਆ ਸੀ ਕਿ ਆਂਗਣਵਾੜੀ ਵਰਕਰ ਇਹ ਡਿਊਟੀ ਨਹੀਂ ਕਰਨਗੀਆਂ, ਕਿਉਂਕਿ ਉਨ੍ਹਾਂ ਤੋਂ ਕਿਸੇ ਹੋਰ ਵਿਭਾਗ ਦਾ ਕੰਮ ਨਹੀਂ ਲਿਆ ਜਾ ਸਕਦਾ। ਮੰਗ ਪੱਤਰ ਦੇ ਨਾਲ ਸੰਬੰਧਿਤ ਨੋਟੀਫ਼ਿਕੇਸ਼ਨ ਦੀ ਕਾਪੀ ਵੀ ਦਿੱਤੀ ਗਈ ਸੀ, ਪਰ ਯੂਨੀਅਨ ਆਗੂਆਂ ਅਨੁਸਾਰ ਇਸ ਮੰਗ ਪੱਤਰ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹਰਗੋਬਿੰਦ ਕੌਰ ਨੇ ਦੱਸਿਆ ਕਿ 9 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਲਗਾਈ ਗਈ ਸੀ, ਜਿਸ ਸੰਬੰਧੀ ਸੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਵਲੋਂ ਆਂਗਣਵਾੜੀ ਵਰਕਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਸੰਬੰਧਿਤ ਸੁਪਰਵਾਈਜ਼ਰਾਂ ਵਲੋਂ ਟ੍ਰੇਨਿੰਗ ਸੰਬੰਧੀ ਕੋਈ ਸੁਨੇਹਾ ਭੇਜਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਫੂਡ ਸਪਲਾਈ ਇੰਸਪੈਕਟਰ ਵਲੋਂ ਵਾਰ-ਵਾਰ ਫ਼ੋਨ ਕਰਕੇ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਆਂਗਣਵਾੜੀ ਵਰਕਰ ਟ੍ਰੇਨਿੰਗ ਵਿਚ ਨਹੀਂ ਪਹੁੰਚੀਆਂ ਤਾਂ ਐੱਸ.ਡੀ.ਐੱਮ. ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਯੂਨੀਅਨ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸੇ ਵੀ ਹੋਰ ਵਿਭਾਗ ਵਲੋਂ ਆਂਗਣਵਾੜੀ ਵਰਕਰਾਂ ਤੋਂ ਧੱਕੇ ਨਾਲ ਕੰਮ ਨਹੀਂ ਲਿਆ ਜਾਣ ਦਿੱਤਾ ਜਾਵੇਗਾ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵਲੋਂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਬਾਅਦ ਵਿਚ ਯੂਨੀਅਨ ਵਲੋਂ ਤਹਿਸੀਲਦਾਰ ਨੂੰ ਜਾਰੀ ਕੀਤੇ ਗਏ ਨੋਟਿਸਾਂ ਦੇ ਜਵਾਬ ਸੌਂਪੇ ਗਏ। ਇਸ ਮੌਕੇ ਕਿਰਨਪਾਲ ਕੌਰ, ਬਲਜਿੰਦਰ ਕੌਰ, ਗਗਨਦੀਪ ਕੌਰ ਮਾਂਗਟਕੇਰ, ਮਨਜੀਤ ਕੌਰ, ਨਰਿੰਦਰ ਕੌਰ, ਤਜਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਅੰਮ੍ਰਿਤ ਪਾਲ ਕੌਰ, ਮਲਕੀਤ ਕੌਰ, ਇੰਦਰਪਾਲ ਕੌਰ, ਵੀਰਪਾਲ ਕੌਰ, ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਸੁਰੱਖਿਆ ਦੇਣ ਦੀ ਮੰਗ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।