11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਾਲਵਾ ਪੋਲੀਟੈਕਨਿਕ ਕਾਲਜ ਦੀ ਵਿਦਿਆਰਥਣ ਦੀ ਬਿਜਲੀ ਬੋਰਡ ’ਚ ਜੇ.ਈ. ਵਜੋਂ ਨਿਯੁਕਤੀ ਹੋਈ

ਸਾਦਿਕ, 10 ਸਤੰਬਰ (ਆਰ. ਐਸ.

ਅਜੀਤ ਡੈਸਕ 11-09-2026
ਸਾਦਿਕ, 10 ਸਤੰਬਰ (ਆਰ.ਐਸ.ਧੁੰਨਾ)-ਮਾਲਵਾ ਪਾਲੀਟੈਕਨਿਕ ਕਾਲਜ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੀ ਹੋਣਹਾਰ ਵਿਦਿਆਰਥਣ ਰਵਿਨਾ ਰਾਣੀ ਦੀ ਬਿਜਲੀ ਵਿਭਾਗ ਵਿਖੇ ਜੂਨੀਅਰ ਇੰਜੀਨੀਅਰ ਵਜੋਂ ਨਿਯੁਕਤੀ ਹੋਣ ਕਾਰਨ ਕਾਲਜ ਅਤੇ ਉਸਦੇ ਮਾਪਿਆਂ ਦਾ ਨਾਂਅ ਰੌਸ਼ਨ ਹੋਇਆ ਹੈ। ਰਵਿਨਾ ਰਾਣੀ ਦੀ ਇਹ ਨਿਯੁਕਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਇੰਜੀ. ਗੁਰਜੀਤ ਸਿੰਘ ਗਾਂਧੀ ਅਤੇ ਡੀਨ ਅਕਾਦਮਿਕ ਇੰਚਾਰਜ ਪਿ੍ਰੰਸ ਜੈਨ ਨੇ ਰਵਿਨਾ ਰਾਣੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਲੈਕਟ੍ਰੀਕਲ ਇੰਜੀ. ਵਿਭਾਗ ਦੇ ਮੁਖੀ ਇੰਜੀ. ਲਖਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਵੀ ਰਵਿਨਾ ਰਾਣੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਾਰਨ ਆਮ ਤੇ ਗ਼ਰੀਬ ਦੀ ਪਹੁੰਚ ਤੋਂ ਬਾਹਰ : ਮਨਬੀਰ ਸਿੰਘ ਬੱਬੂ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।