15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਚੰਡੀਗੜ੍ਹ ਵਿਖੇ ਲਗਾਏ ਧਰਨੇ ਵਿਚ ਟਰੈਕਟਰ-ਟਰਾਲੀਆਂ ਸਮੇਤ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ।

ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਅਤੇ ਹੋਰ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਚੰਡੀਗੜ੍ਹ ਵਿਖੇ ਲਗਾਏ ਧਰਨੇ ਵਿਚ ਟਰੈਕਟਰ-ਟਰਾਲੀਆਂ ਸਮੇਤ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨੀ ਮੰਗਾਂ ਤੇ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਿਜਲੀ ਦੇ ਅਣ-ਐਲਾਨੇ ਕੱਟਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਖੇਤਾਂ ਵਿਚ ਬਿਜਲੀ ਦੀਆਂ ਤਾਰਾਂ ਤੇ ਟਰਾਂਸਫ਼ਾਰਮਰਾਂ ਦੀਆਂ ਹੋ ਰਹੀਆਂ ਚੋਰੀਆਂ ’ਤੇ ਵੀ ਚਿੰਤਾ ਜ਼ਾਹਿਰ ਕੀਤੀ ਅਤੇ ਸਰਕਾਰ ਤੇ ਪ੍ਰਸ਼ਾਸਨ ਤੋਂ ਚੋਰ ਗਰੋਹਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਚ ਰੇਤਾ-ਬੱਜਰੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ ਅਤੇ ਮੰਡੀ ਦੀ ਸਫ਼ਾਈ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਰਜੀਤ ਸਿੰਘ ਰੁਪਾਣਾ, ਨਿਰਮਲ ਸਿੰਘ ਸੰਗੂਧੌਣ, ਅਵਤਾਰ ਸਿੰਘ ਫੂਲੇਵਾਲਾ, ਜਸਵੰਤ ਸਿੰਘ ਕੋਟਲੀ ਸੰਘਰ, ਸੁਰਜੀਤ ਸਿੰਘ ਕੋਟਲੀ ਦੇਵਨ, ਕੁਲਵੀਰ ਸਿੰਘ ਥਰਾਜਵਾਲਾ, ਇਕਬਾਲ ਸਿੰਘ ਫੂਲੇਵਾਲਾ, ਸ਼ਿਵਰਾਜ ਸਿੰਘ ਭੰਗਚੜੀ, ਮਹਿਲ ਸਿੰਘ ਸ਼ਾਮਖੇੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਸੰਪਰਕ’ ਪ੍ਰੋਗਰਾਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਅਗਲੀ ਖ਼ਬਰ ਖ਼ੁਸ਼ੀ ਦੀ ਮਠਿਆਈ ਬਣਾਉਣ ਜਾ ਰਹੇ 2 ਹਲਵਾਈਆਂ ਦੀ ਸੜਕ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।