15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ਸੰਪਰਕ’ ਪ੍ਰੋਗਰਾਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਵੱਖ-ਵੱਖ ਥਾਣਿਆਂ ਤੇ ਚੌਕੀਆਂ ਅਧੀਨ ਵਿਸ਼ੇਸ਼ ਜਨ ਸੰਪਰਕ ਮੀਟਿੰਗਾਂ ਤੇ ਸੈਮੀਨਾਰਾਂ ਦੀ ਮੁਹਿੰਮ ਚਲਾਈ ਗਈ। ਇਸੇ ਕੜੀ ਤਹਿਤ ਅਸ਼ੋਕ ਮੀਨਾ ਐੱਸ.

ਅਜੀਤ ਡੈਸਕ 15-09-2026
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਵੱਖ-ਵੱਖ ਥਾਣਿਆਂ ਤੇ ਚੌਕੀਆਂ ਅਧੀਨ ਵਿਸ਼ੇਸ਼ ਜਨ ਸੰਪਰਕ ਮੀਟਿੰਗਾਂ ਤੇ ਸੈਮੀਨਾਰਾਂ ਦੀ ਮੁਹਿੰਮ ਚਲਾਈ ਗਈ। ਇਸੇ ਕੜੀ ਤਹਿਤ ਅਸ਼ੋਕ ਮੀਨਾ ਐੱਸ.ਪੀ. (ਡੀ.) ਦੀ ਨਿਗਰਾਨੀ ਹੇਠ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਡੀ.ਐੱਸ.ਪੀ. ਗਿੱਦੜਬਾਹਾ, ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ ਅਤੇ ਹਰਬੰਸ ਸਿੰਘ ਡੀ.ਐੱਸ.ਪੀ. ਲੰਬੀ ਵਲੋਂ ਸਾਂਝ ਕੇਂਦਰ ਇੰਚਾਰਜ ਇੰਸਪੈਕਟਰ ਇੰਦਰਜੀਤ ਕੌਰ ਤੇ ਸਾਂਝ ਕੇਂਦਰ ਦੇ ਸਟਾਫ਼ ਸਮੇਤ ਵੱਖ-ਵੱਖ ਥਾਣਿਆਂ ਅਧੀਨ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਜਨ ਸੰਪਰਕ ਮੀਟਿੰਗਾਂ ਤੇ ਸੈਮੀਨਾਰ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਗਿਆ। ਇਸ ਦੌਰਾਨ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਨਸ਼ਿਆਂ ਸੰਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ। ਮੀਟਿੰਗਾਂ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਨਾਲ ਖੁੱਲ੍ਹਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੇ ਅਪਰਾਧ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਤੇ ਸਮਾਜ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ, ਸ਼ੱਕੀ ਗਤੀਵਿਧੀ ਜਾਂ ਕਿਸੇ ਹੋਰ ਅਪਰਾਧ ਸੰਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਇਸ ਤੋਂ ਇਲਾਵਾ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰ ਵਲੋਂ ਉਪਲਬਧ ਕੌਂਸਲਿੰਗ ਤੇ ਡੀ-ਐਡਿਕਸ਼ਨ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗਾਂ ਦੌਰਾਨ ਲੋਕਾਂ ਵਲੋਂ ਪੁਲਿਸ ਅਧਿਕਾਰੀਆਂ ਨਾਲ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ। ਪੁਲਿਸ ਅਧਿਕਾਰੀਆਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ-ਜਗਦੀਪ ਸਿੰਘ ਸੰਧੂ ਅਗਲੀ ਖ਼ਬਰ ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।