15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਨੂੰ ਮਿਲਿਆ ਬੈਸਟ ਟੀਚਰ ਐਵਾਰਡ

ਮੰਡੀ ਲੱਖੇਵਾਲੀ, 14 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਮੋਨਿਕਾ ਰਾਣੀ ਅਤੇ ਪਵਨਪ੍ਰੀਤ ਕੌਰ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ, ਵਿਦਿਆਰਥੀਆਂ ਪ੍ਰਤੀ ਸਮਰਪਣ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਦਿੱਤਾ ਗਿਆ।

ਅਜੀਤ ਡੈਸਕ 15-09-2026
ਮੰਡੀ ਲੱਖੇਵਾਲੀ, 14 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਮੋਨਿਕਾ ਰਾਣੀ ਅਤੇ ਪਵਨਪ੍ਰੀਤ ਕੌਰ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ, ਵਿਦਿਆਰਥੀਆਂ ਪ੍ਰਤੀ ਸਮਰਪਣ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਦਿੱਤਾ ਗਿਆ। ਸਕੂਲ ਪ੍ਰਿੰਸੀਪਲ ਸੰਜੂ ਬੱਬਰ ਨੇ ਦੋਵੇਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੰਗਾ ਅਧਿਆਪਕ ਸਿਰਫ਼ ਕਿਤਾਬੀ ਗਿਆਨ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਅੰਦਰ ਸਿੱਖਣ ਦੀ ਰੁਚੀ, ਆਤਮ-ਵਿਸ਼ਵਾਸ ਅਤੇ ਚੰਗੇ ਸੰਸਕਾਰ ਵੀ ਪੈਦਾ ਕਰਦਾ ਹੈ। ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵੀ ਮੋਨਿਕਾ ਰਾਣੀ ਤੇ ਪਵਨਪ੍ਰੀਤ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਦੋਵੇਂ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪਿੰਡ ਸੰਧਵਾਂ ਵਿਖੇ ਘਿਰਾਓ ’ਚ ਲਿਆ ਹਿੱਸਾ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।