ਮਲੋਟ, 14 ਸਤੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹਿੰਦੀ ਦਿਵਸ, ਗਣੇਸ਼ ਚਤੁਰਥੀ ਤੇ ਗੁਰੂ ਵਿਰਜਾਨੰਦ ਦੀ ਬਰਸੀ ਮਨਾਈ ਗਈ। ਧਰਮਾਚਾਰੀਆ ਰਾਮਚੰਦਰ ਸ਼ਾਸਤਰੀ ਦੇ ਬ੍ਰਹਮਤਵ ਵਿਚ ਇਕ ਹਵਨ ਯੱਗ ਕੀਤਾ ਗਿਆ, ਜਿਸ ਵਿਚ ਸਾਰੀ ਮਨੁੱਖਤਾ ਦੀ ਖ਼ੁਸ਼ੀ, ਸਿਹਤ, ਲੰਬੀ ਉਮਰ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ ਗਈ। ਮੁੱਖ ਮੇਜ਼ਬਾਨ ਦੀ ਭੂਮਿਕਾ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਵਿਰਜਾਨੰਦ ਜੀ ਦੇ ਜੀਵਨ ਨਾਲ ਸੰਬੰਧਿਤ ਹਿੰਦੀ ਵਿਚ ਕਈ ਕਵਿਤਾਵਾਂ ਤੇ ਭਜਨ ਪੇਸ਼ ਕੀਤੇ। ਉਨ੍ਹਾਂ ਗੁਰੂ ਵਿਰਜਾਨੰਦ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾਈਆਂ, ਸਾਰਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਹਿੰਦੀ ਭਾਸ਼ਾ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸਭ ਤੋਂ ਵਧੀਆ ਸਾਧਨ ਹੈ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਰਾਮ ਚੰਦਰ ਸ਼ਾਸਤਰੀ ਤੋਂ ਇਲਾਵਾ ਅਭਿਮਨਿਊ ਕੁਮਾਰ, ਪੂਨਮ, ਸ਼ਮਾ ਸ਼ਰਮਾ ਆਦਿ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।