15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਿਮਿਟ ਕਾਲਜ ਵਿਖੇ ਆਨਲਾਈਨ ਸੈਮੀਨਾਰ ਕਰਵਾਇਆ

ਮਲੋਟ, 14 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸਮੇਂ-ਸਮੇਂ ਸਿਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਲੜੀ ਤਹਿਤ ਸੰਸਥਾ ਦੇ ਇਨੋਵੇਸ਼ਨ ਕੌਂਸਲ ਸੈੱਲ ਵਲੋਂ ਸੈਮੀਨਾਰ ਕਰਵਾਇਆ ਗਿਆ। ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੋਗਰਾਮ ਕੋਆਰਡੀਨੇਟਰ ਅਤੇ ਆਈ.

ਅਜੀਤ ਡੈਸਕ 15-09-2026
ਮਲੋਟ, 14 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸਮੇਂ-ਸਮੇਂ ਸਿਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਲੜੀ ਤਹਿਤ ਸੰਸਥਾ ਦੇ ਇਨੋਵੇਸ਼ਨ ਕੌਂਸਲ ਸੈੱਲ ਵਲੋਂ ਸੈਮੀਨਾਰ ਕਰਵਾਇਆ ਗਿਆ। ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੋਗਰਾਮ ਕੋਆਰਡੀਨੇਟਰ ਅਤੇ ਆਈ.ਆਈ.ਸੀ. ਪ੍ਰਧਾਨ ਡਾ. ਸੋਨੀਆ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਰਿਸਰਚ ਤੇ ਇਨੋਵੇਸ਼ਨ ਦੀ ਭਾਵਨਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਭਾਰਤ ਸਰਕਾਰ ਦੇ ਪ੍ਰਿੰਸੀਪਲ ਸਾਇੰਟੀਫਿਕ ਐਡਵਾਈਜ਼ਰ ਮੈਡਮ ਸ਼ਾਹੀਨ ਵਲੋਂ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮੈਡਮ ਸ਼ਹੀਨ ਨੇ ਉਚ ਸਿੱਖਿਆ ਸੰਸਥਾਵਾਂ ਵਿਚ ਰਿਸਰਚ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਤੇ ਸਟਾਫ਼ ਨੂੰ ਪ੍ਰੇਰਿਤ ਕੀਤਾ। ਸੈਮੀਨਾਰ ਨਾਲ ਵਿਦਿਆਰਥੀਆਂ ਵਿਚ ਰਿਸਰਚ ਇਨੋਵੇਸ਼ਨ ਨਵੀਆਂ ਖੋਜਾਂ ਦੇ ਪਹਿਲੂਆਂ ਬਾਰੇ ਜਾਨਣ ਦਾ ਵਿਸਥਾਰਪੂਰਵਕ ਮੌਕਾ ਮਿਲਿਆ। ਇਸ ਪ੍ਰੋਗਰਾਮ ਦੇ ਕੋ-ਕੋਆਡੀਨੇਟਰ ਇੰਜੀਨੀਅਰ ਨਿਸ਼ਾ ਰਾਣੀ ਅਤੇ ਇੰਜੀਨੀਅਰ ਰਾਹੁਲ ਨੇ ਵੀ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਲਈ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਇਸ ਕਾਰਜ ਲਈ ਕੋਆਰਡੀਨੇਟਰ, ਕੋ-ਕੋਆਰਡੀਨੇਟਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਜਨਵਾਦੀ ਨੌਜਵਾਨ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਕੀਤਾ ਜਾ ਰਿਹਾ ਟੀਕਾਕਰਨ-ਡਿਪਟੀ ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।