ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੁਲਿਸ ਵਲੋਂ ਵਿਸ਼ੇਸ਼ ਸਰਚ ਆਪ੍ਰੇਸ਼ਨ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ, ਨਾਕਾਬੰਦੀ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਐੱਸ.
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ, ਨਾਕਾਬੰਦੀ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਐੱਸ.ਐੱਸ.ਪੀ . ਅਭਿਮਨਿਊ ਰਾਣਾ ਵਲੋਂ ਖ਼ੁਦ ਫ਼ੀਲਡ ਵਿਚ ਰਹਿ ਕੇ ਕੀਤੀ ਗਈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਸਬ ਡਵੀਜ਼ਨਾਂ ਵਿਚ ਕਰੀਬ 500 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਇਕੋ ਸਮੇਂ ਸਰਚ ਆਪ੍ਰੇਸ਼ਨ, ਰੇਡਾਂ ਤੇ ਨਾਕਾਬੰਦੀ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ, ਨਸ਼ਾ ਤਸਕਰਾਂ ਤੇ ਹੋਰ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਐੱਸ.ਐੱਸ.ਪੀ. ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ, ਪਾਰਕਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਚੈਕਿੰਗ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹੇ ਦੇ ਪ੍ਰਮੁੱਖ ਮਾਰਗਾਂ, ਬਾਜ਼ਾਰਾਂ, ਜਨਤਕ ਥਾਵਾਂ, ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ’ਤੇ ਵੀ ਨਾਕਾਬੰਦੀ ਅਤੇ ਫੁੱਟ ਪੈਟਰੋਲਿੰਗ ਕੀਤੀ ਗਈ। ਇਸ ਦੌਰਾਨ ਪੀ.ਏ.ਆਈ.ਐੱਸ. ਤੇ ਵਾਹਨ ਐਪ ਰਾਹੀਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪਛਾਣ ਤੇ ਰਿਕਾਰਡ ਦੀ ਜਾਂਚ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ, ਭਗੌੜੇ ਅਪਰਾਧੀਆਂ ਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।