17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 17 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 17 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਸਿੰਘ ਬਰਕੰਦੀ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵੱਖ-ਵੱਖ ਕੈਟਾਗਰੀਆਂ ਅਧੀਨ ਆਊਟਸੋਰਸ ਰਾਹੀਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕਾ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਅਤੇ ਬਿੱਲ 2026 ਵਿਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਸਮੇਤ ਹੋਰ ਮੰਗਾਂ ਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ, ਜਿਸ ਕਾਰਨ ਆਊਟਸੋਰਸ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਧਾਰਮਿਕ ਯਾਤਰਾ ਲਈ ਪਿੰਡ ਥਰਾਜਵਾਲਾ ਦੀ ਸੰਗਤ ਰਵਾਨਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪੰਜਾਬੀ ਸਾਹਿਤ ਸਭਾ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।