24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਜ਼ਰੂਰੀ-ਓ.ਪੀ. ਧਨਖੜ

ਰੁਪਾਣਾ, 23 ਸਤੰਬਰ (ਜਗਜੀਤ ਸਿੰਘ)-ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਪਿੰਡ ਰੁਪਾਣਾ ਵਿਖੇ ਪਹੁੰਚੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸਾਬਕਾ ਰਾਸ਼ਟਰੀ ਸਕੱਤਰ ਓ.

ਅਜੀਤ ਡੈਸਕ 24-09-2026
ਰੁਪਾਣਾ, 23 ਸਤੰਬਰ (ਜਗਜੀਤ ਸਿੰਘ)-ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਪਿੰਡ ਰੁਪਾਣਾ ਵਿਖੇ ਪਹੁੰਚੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸਾਬਕਾ ਰਾਸ਼ਟਰੀ ਸਕੱਤਰ ਓ.ਪੀ. ਧਨਖੜ ਨੇ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਅਤੇ ਕਿਸਾਨਾਂ ਦੇ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਗੰਭੀਰ ਨਸ਼ੇ ਦੇ ਸੰਕਟ ਨਾਲ ਜੂਝ ਰਿਹਾ ਹੈ। ਉਨ੍ਹਾਂ ਹਰਿਆਣਾ ਤੇ ਪੰਜਾਬ ਦੀ ਆਰਥਿਕ ਤੁਲਨਾ ਕਰਦਿਆਂ ਦਾਅਵਾ ਕੀਤਾ ਕਿ ਹਰਿਆਣਾ ਦੀ ਆਮਦਨ ਪੰਜਾਬ ਨਾਲੋਂ ਲਗਪਗ ਡੇਢ ਗੁਣਾਂ ਵੱਧ ਹੈ। ਉਨ੍ਹਾਂ ਨੇ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ’ਤੇ ਵੱਧ ਮੁਆਵਜ਼ਾ ਦੇਣ ਦੇ ਨਾਲ-ਨਾਲ ਵੱਖ-ਵੱਖ ਫ਼ਸਲਾਂ ਤੇ ਸਬਜੀਆਂ ’ਤੇ ਐੱਮ.ਐੱਸ.ਪੀ. ਦੇ ਰਹੀ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਲਗਾਤਾਰ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਮਾਮਲੇ ਵਿਚ ਲੋੜੀਂਦੇ ਨਤੀਜੇ ਪ੍ਰਾਪਤ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਕੇਵਲ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਵਿਸ਼ਾ ਹੈ। ਭਾਜਪਾ ਆਗੂ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਿਕਰੀ ਨੂੰ ਰੋਕਣ ’ਚ ਪੂਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ। ਇਸ ਸਰਕਾਰ ਦੌਰਾਨ ਸੂਬੇ ’ਚ ਫਿਰੌਤੀਆਂ ਵੀ ਆਮ ਹੋ ਗਈਆਂ ਹਨ। ਇਨ੍ਹਾਂ ਚੁਣੌਤੀ ਭਰੇ ਮੁੱਦਿਆਂ ਨੂੰ ਹੱਲ ਕਰਨ ਲਈ ਗੰਭੀਰਤਾ ਦੀ ਜ਼ਰੂਰਤ ਹੈ, ਜੋ ਕਿ ਕੇਵਲ ਭਾਰਤੀ ਜਨਤਾ ਪਾਰਟੀ ਕੋਲ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਬਲਵਿੰਦਰ ਸਿੰਘ ਮਿੰਕਲ ਬਜਾਜ, ਰਾਜ ਕੁਮਾਰ ਮੇਲੂ ਭਟੇਜਾ, ਸਾਬਕਾ ਵਿਧਾਇਕ ਬਲਦੇਵ ਸਿੰਘ ਬੱਲਮਗੜ੍ਹ, ਗੁਰਚਰਨ ਸਿੰਘ ਸੰਧੂ, ਪਰਮਿੰਦਰ ਸਿੰਘ ਪਾਸ਼ਾ, ਜਗਤਾਰ ਸਿੰਘ ਤਾਰਾ, ਗੁਰਭਗਤ ਸਿੰਘ ਰੁਪਾਣਾ ਆਦਿ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਮੁੱਖ ਮਹਿਮਾਨ ਵਜੋ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਤੰਬਾਕੂ ਵਿਰੋਧੀ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।