25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਮਨਾਉਂਦੇ ਪ੍ਰਧਾਨ ਜਗਦੀਸ਼ ਢੋਸੀਵਾਲ ਅਤੇ ਦੂਜੇ ਮੈਂਬਰ।

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਬਜ਼ੁਰਗਾਂ ਨਾਲ ਮਨਾਇਆ ਗਿਆ। ਇਸ ਸੰਬੰਧੀ ਵਿਸ਼ੇਸ਼ ਮੀਟਿੰਗ ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਕੀਤੀ ਗਈ, ਜਿਸ ਵਿਚ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਗਾਇਡ ਇੰਜ.

ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਅਹੁਦੇਦਾਰ, ਨਾਲ ਹੋਰ ਮੈਂਬਰ। ਅਜੀਤ ਤਸਵੀਰ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਬਜ਼ੁਰਗਾਂ ਨਾਲ ਮਨਾਇਆ ਗਿਆ। ਇਸ ਸੰਬੰਧੀ ਵਿਸ਼ੇਸ਼ ਮੀਟਿੰਗ ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਕੀਤੀ ਗਈ, ਜਿਸ ਵਿਚ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਪੈਟਰਨ ਡਾ. ਸੁਰਿੰਦਰ ਗਿਰਧਰ, ਮੀਤ ਪ੍ਰਧਾਨ ਚੌਧਰੀ ਬਲਬੀਰ ਸਿੰਘ, ਸੀਨੀਅਰ ਆਗੂ ਪ੍ਰਿੰ. ਕੁਲਵੰਤ ਸ਼ਰਮਾ, ਪ੍ਰੋਜੈਕਟ ਮੈਨੈਜਰ ਗਗਨ ਥੰਨਾ, ਬਿਮਲਾ ਢੋਸੀਵਾਲ, ਜਗਦੀਸ਼ ਕੁਮਾਰ ਜੇ.ਈ. ਅਤੇ ਗੁਰਨਾਜ ਆਦਿ ਮੌਜੂਦ ਸਨ। ਸਥਾਨਕ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੰਮੀ ਤੇਰ੍ਹੀਆ, ਬਿਰਧ ਆਸ਼ਰਮ ਕਮੇਟੀ ਦੇ ਬ੍ਰਿਜ ਲਾਲ ਅਤੇ ਡਾ. ਗੁਰਮਹਿੰਦਰ ਸਿੰਘ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਇਸ ਮੌਕੇ ਮੌਜੂਦ ਸਮੂਹ ਮੈਂਬਰਾਂ ਨੇ ਬਾਬਾ ਫ਼ਰੀਦ ਜੀ ਦੇ ਪਵਿੱਤਰ ਸਰੂਪ ਨੂੰ ਚਰਨ ਵੰਦਨਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਮਿਸ਼ਨ ਮੈਂਬਰਾਂ ਨੇ ਮੌਜੂਦ ਬਜ਼ੁਰਗਾਂ ਨੂੰ ਭੋਜਨ ਛਕਾਇਆ। ਆਗੂਆਂ ਨੇ ਸਭਨਾਂ ਨੂੰ ਆਗਮਨ ਦਿਵਸ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਯੂਥ ਕਾਂਗਰਸ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਦਸਤਾਵੇਜ਼ੀ ਫ਼ਿਲਮ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।