25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਯੂਥ ਕਾਂਗਰਸ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਥ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਵਿਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਯੂਥ ਕਾਂਗਰਸ ਦੀ ਕਾਰਜਕਾਰਨੀ ਦੀ ਮੀਟਿੰਗ ਪਿੰਡ ਭੁੱਲਰ ਵਿਖੇ ਹਰਭਗਵਾਨ ਸਿੰਘ ਰਾਜਾ ਭੁੱਲਰ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਥ ਕਾਂਗਰਸ ਵਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਵਿਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਯੂਥ ਕਾਂਗਰਸ ਦੀ ਕਾਰਜਕਾਰਨੀ ਦੀ ਮੀਟਿੰਗ ਪਿੰਡ ਭੁੱਲਰ ਵਿਖੇ ਹਰਭਗਵਾਨ ਸਿੰਘ ਰਾਜਾ ਭੁੱਲਰ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ੁਭਮ ਸ਼ਰਮਾ ਨੇ ਕਿਹਾ ਕਿ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਦਾ ਉਦੇਸ਼ ਕਾਂਗਰਸ ਦੇ ਸੰਗਠਨ ਨੂੰ ਪਿੰਡ ਤੇ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਤੇ ਵਰਕਰਾਂ ਦਾ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਘਰਾਂ ’ਤੇ ਝੰਡੇ ਲਗਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਰਾਹੀਂ ਨੌਜਵਾਨਾਂ ਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣ ਤੇ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੀ ਕੰਮ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਵੱਡੀ ਗਿਣਤੀ ’ਚ ਕਾਂਗਰਸ ਦੇ ਝੰਡੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਸ਼ੁਭਮ ਸ਼ਰਮਾ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਕਾਂਗਰਸ ਵਲੋਂ ਹੁਣ ਤੋਂ ਹੀ ਸੰਗਠਨ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਰਮਾਨ ਭੁੱਲਰ ਨੇ ਸੂਬਾ ਪ੍ਰਧਾਨ ਨੂੰ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੱਤੀ ਤੇ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨੂੰ ਪੂਰੀ ਸਰਗਰਮੀ ਨਾਲ ਅੱਗੇ ਵਧਾਇਆ ਜਾਵੇਗਾ।
ਪਿਛਲੀ ਖ਼ਬਰ ਨਮੋ ਕ੍ਰਿਕਟ ਲੀਗ ਦਾ ਫਾਈਨਲ ਮੈਚ ਅੱਜ ਬਰਕੰਦੀ ਵਿਖੇ ਹੋਵੇਗਾ-ਕੁਲਵੰਤ ਸਿੰਘ ਗਿੱਲ ਅਗਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਮਨਾਉਂਦੇ ਪ੍ਰਧਾਨ ਜਗਦੀਸ਼ ਢੋਸੀਵਾਲ ਅਤੇ ਦੂਜੇ ਮੈਂਬਰ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।