29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਂਗਰਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮੁਜ਼ਾਹਰਾ, ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਭਾਰਤੀ ਰਾਸ਼ਟਰੀ ਕਾਂਗਰਸ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਭਾਰਤੀ ਚੋਣ ਕਮਿਸ਼ਨ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਅੱਗੇ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਗਟਾਉਣ ਸਮੇਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਹੋਰ ਆਗੂ ਅਤੇ ਵਰਕਰ। 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਭਾਰਤੀ ਰਾਸ਼ਟਰੀ ਕਾਂਗਰਸ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਭਾਰਤੀ ਚੋਣ ਕਮਿਸ਼ਨ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਐਸ.ਆਈ.ਆਰ. ਦੇ ਮਾਧਿਅਮ ਰਾਹੀਂ ਵੋਟਰ ਸੂਚੀਆਂ ਵਿਚ ਕਥਿਤ ਤੌਰ ’ਤੇ ਭਾਰੀ ਗੜਬੜੀ ਅਤੇ ਵੋਟਾਂ ਦੀ ਧਾਂਦਲੀ ਕੀਤੀ ਜਾ ਰਹੀ ਹੈ। ਲੱਖਾਂ-ਕਰੋੜਾਂ ਨਾਗਰਿਕਾਂ ਤੋਂ ਉਨ੍ਹਾਂ ਦਾ ਸੰਵਿਧਾਨਕ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਨੂੰ ਸਿਆਸੀ ਨੁਕਸਾਨ ਪਹੁੰਚਾ ਕੇ ਭਾਰਤੀ ਜਨਤਾ ਪਾਰਟੀ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬਹੁਤ ਸਮਾਂ ਪਹਿਲਾਂ ਹੀ ਦੇਸ਼ ਸਾਹਮਣੇ ਇਹ ਤੱਥ ਰੱਖ ਦਿੱਤੇ ਸਨ ਕਿ ਚੋਣ ਕਮਿਸ਼ਨ ਵਲੋਂ ਐਸ.ਆਈ.ਆਰ. ਵਿਚ ਹੇਰਾਫੇਰੀ ਕਰਕੇ ਵੋਟਾਂ ਦੀ ਚੋਰੀ ਕੀਤੀ ਜਾ ਰਹੀ ਹੈ। ਪਾਰਟੀ ਦੀ ਸਪੱਸ਼ਟ ਮੰਗ ਹੈ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਤੁਰੰਤ ਅਪਰਾਧਿਕ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਅੰਤ ਵਿਚ ਡਿਪਟੀ ਕਮਿਸ਼ਨਰ ਦੇ ਮਾਧਿਅਮ ਰਾਹੀਂ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵੋਟਰ ਸੂਚੀਆਂ ਵਿਚ ਕੀਤੀਆਂ ਜਾ ਰਹੀਆਂ ਗੜਬੜੀਆਂ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਕਾਂਗਰਸ ਪਾਰਟੀ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਭਿੰਦਰ ਸ਼ਰਮਾ, ਸ਼ਰਨਜੀਤ ਸਿੰਘ ਸੰਧੂ, ਨਰਿੰਦਰ ਸਿੰਘ ਕਾਉਣੀ, ਮਨਜੀਤ ਸਿੰਘ ਫੂਲੇਵਾਲਾ, ਬੱਬੂ ਬਾਂਸਲ, ਸ਼ਿਵ ਕੁਮਾਰ ਮਲੋਟ, ਭੀਨਾ ਬਰਾੜ, ਗੁਰਪ੍ਰੀਤ ਸਿੰਘ ਹਰੀਕੇ ਕਲਾਂ, ਕਾਕੂ ਸੀਰਵਾਲੀ, ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ ਵੀ ਮੌਜੂਦ ਸੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂ ਐਡਵੋਕੇਟ ਅਨੁਰਾਗ ਸ਼ਰਮਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਦਿੱਤੇ ਗਏ ਧਰਨੇ ’ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰੇ ਦੇਸ਼ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਆਪਣੀਆਂ ਨਾਕਾਮੀਆਂ ਤੇ ਕਮਜ਼ੋਰੀਆਂ ਦਾ ਭਾਂਡਾ ਚੋਣ ਕਮਿਸ਼ਨ ਦੇ ਸਿਰ ਭੰਨ ਕੇ ਆਪਣੇ-ਆਪ ਨੂੰ ਸੱਚੀ ਤੇ ਨਿਰਦੋਸ਼ ਸਾਬਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਕੋਈ ਇਤਰਾਜ ਜਾਂ ਸ਼ੰਕਾ ਹੈ ਤਾਂ ਸੜਕਾਂ ’ਤੇ ਪ੍ਰਦਰਸ਼ਨ ਕਰਨ ਦੀ ਬਜਾਏ, ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ।
ਪਿਛਲੀ ਖ਼ਬਰ ਥਾਣਾ ਕੋਟਭਾਈ ਵਿਚੋਂ ਮੁਲਜ਼ਮ ਫ਼ਰਾਰ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਦੀ ਟੱਕਰ ’ਚ 2 ਦੀ ਮੌਤ, ਦੋ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।