01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਸ੍ਰੀ ਮੁਕਤਸਰ ਸਾਹਿਬ , 30 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਉਤਾੜ ਸਿੰਘ ਵਾਲਾ , ਚੱਕ ਬਧਾਈ ਅਤੇ ਬਧਾਈ ਵਿਖੇ ਪੁੱਜੀ । ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ ਚ ਪਿੰਡ ਵਾਸੀਆਂ , ਨੌਜਵਾਨਾਂ , ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ , 30 ਸਤੰਬਰ ( ਰਣਜੀਤ ਸਿੰਘ ਢਿੱਲੋਂ )- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਉਤਾੜ ਸਿੰਘ ਵਾਲਾ , ਚੱਕ ਬਧਾਈ ਅਤੇ ਬਧਾਈ ਵਿਖੇ ਪੁੱਜੀ । ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ ਚ ਪਿੰਡ ਵਾਸੀਆਂ , ਨੌਜਵਾਨਾਂ , ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ , ਉਨ੍ਹਾਂ ਦੀ ਬਾਣੀ , ਸਮਾਜਿਕ ਬਰਾਬਰੀ , ਆਪਸੀ ਸਦਭਾਵਨਾ ਅਤੇ ਊਚ - ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ । ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ , ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ , ਭਾਈਚਾਰੇ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਨੌਜਵਾਨਾਂ ਵੱਲੋਂ ਸੈਲੂਨ ’ਤੇ ਹਮਲਾ- ਦੁਕਾਨ ਮਾਲਕ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।